Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 10:58 am

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ

ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ

ਪਟਿਆਲਾ, 19 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਰਸਮੀ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ, ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁਲਾਕਾਤ ਦੌਰਾਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਿਹਤ ਅਤੇ ਸਿੱਖਿਆ ਖੇਤਰ ਦੇ ਸੁਧਾਰ ਤੋਂ ਇਲਾਵਾ ਵਾਤਾਵਰਣ ਸੁਰੱਖਿਆ ‘ਤੇ ਖ਼ਾਸ ਜ਼ੋਰ ਦਿੱਤਾ ਗਿਆ। ਹਰਿਆਲੀ ਵਧਾਉਣ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪ੍ਰਦੂਸ਼ਣ ਰੋਕਥਾਮ ਲਈ ਸਾਂਝੇ ਉਪਰਾਲਿਆਂ ‘ਤੇ ਵੀ ਚਰਚਾ ਕੀਤੀ ਗਈ।

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਹੁਨਰ ਵਿਕਾਸ ਕਾਰਜਕ੍ਰਮਾਂ ਨੂੰ ਮਜ਼ਬੂਤ ਬਣਾਉਣ ਅਤੇ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਚੇਅਰਮੈਨ ਸ਼੍ਰੀ ਮਹਿਤਾ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਪ੍ਰਭਾਵਸ਼ਾਲੀ ਲਾਗੂਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਯੋਜਨਾਵਾਂ ਦਾ ਲਾਭ ਸਮੇਂ ਸਿਰ ਹੱਕਦਾਰਾਂ ਤੱਕ ਪਹੁੰਚ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਵਾਲੀਆ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਸਰਕਾਰੀ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਲੋਕ-ਹਿੱਤ ਨੂੰ ਸਭ ਤੋਂ ਉੱਪਰ ਰੱਖਿਆ ਜਾਵੇਗਾ।

ਚੇਅਰਮੈਨ ਸ੍ਰੀ ਮਹਿਤਾ ਅਤੇ ਡੀਸੀ ਸ੍ਰੀ ਵਾਲੀਆ ਨੇ ਜ਼ਿਲ੍ਹੇ ਦੀ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਦੋਹਰਾਇਆ ਅਤੇ ਭਵਿੱਖ ਵਿੱਚ ਨਿਰੰਤਰ ਸਮੀਖਿਆ ਬੈਠਕਾਂ ਕਰਕੇ ਪ੍ਰਗਤੀ ਦੀ ਨਿਗਰਾਨੀ ਕਰਨ ‘ਤੇ ਸਹਿਮਤੀ ਪ੍ਰਗਟਾਈ। ਇਸ ਮੌਕੇ ਤੇ ਸਮਾਜਿਕ ਚਿੰਤਕ ਅਮਨ ਅਰੋੜਾ, ਆਮ ਆਦਮੀ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਫਰਾਂਸਵਾਲਾ, ਯੂਥ ਆਗੂ ਮਨਬੀਰ ਸਿੰਘ ਸ਼ੁਤਰਾਣਾ, ਸੁਰਿੰਦਰ ਸਿੰਘ ਨਿੱਕੂ, ਯੁਵਾ ਉੱਦਮੀ ਲਵਪ੍ਰੀਤ ਕਾਹਲੋਂ ਅਤੇ ਸੰਦੀਪ ਵਿਰਕ ਮੌਜੂਦ ਸਨ।

Scroll to Top