Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕੀ ਅਦਾਲਤ ਵਿੱਚ ਨਿਖਿਲ ਗੁਪਤਾ ਦਾ ਦੋਸ਼ ਕਬੂਲ : 40 ਸਾਲ ਤੱਕ ਹੋ ਸਕਦੀ ਸਜਾ

ਅਮਰੀਕੀ ਅਦਾਲਤ ਵਿੱਚ ਨਿਖਿਲ ਗੁਪਤਾ ਦਾ ਦੋਸ਼ ਕਬੂਲ : 40 ਸਾਲ ਤੱਕ ਹੋ ਸਕਦੀ ਸਜਾ

ਨਿਊਯਾਰਕ, 14 ਫਰਵਰੀ : ਅਮਰੀਕਾ ਦੀ ਨਿਊਯਾਰਕ ਸਿਟੀ ਵਿੱਚ ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਨਿਖਿਲ ਗੁਪਤਾ ਵਲੋ ਆਪਣਾ ਜੁਰਮ ਕਬੂਲ ਕਰਨ ਤੋ ਬਾਅਦ ਹੁਣ ਚਰਚਾਵਾਂ ਬਹੁਤ ਤੇਜ ਹੋ ਗਈਆਂ ਹਨ। ਦੂਸਰੇ ਪਾਸੇ ਉਸ ਵਲੋ ਆਪਣਾ ਜੁਰਮ ਕਬੂਲ ਕਰਨ ਤੇ ਕਰੀਬਨ ਉਸਨੂੰ 40 ਸਾਲ ਤੱਕ ਦੀ ਸਜਾ ਵੀ ਹੋ ਸਕਦੀ ਹੈ।

ਜਿਕਰਯੋਗ ਹੈ ਕਿ ਅਮਰੀਕੀ ਸੰਘੀ ਅਦਾਲਤ ਅੱਗੇ ਆਪਣੇ ਖ਼ਿਲਾਫ਼ ਲੱਗੇ ਦੋਸ਼ ਮੰਨ ਲਏ ਹਨ। ਮੈਨਹਟਨ ਦੀ ਸੰਘੀ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਉਸਨੇ ਤਿੰਨ ਅਪਰਾਧਿਕ ਇਲਜ਼ਾਮਾਂ ਨੂੰ ਸਵੀਕਾਰ ਕਰ ਲਿਆ, ਜਿਸ ਨਾਲ ਮਾਮਲੇ ਵਿੱਚ ਮਹੱਤਵਪੂਰਨ ਮੋੜ ਆ ਗਿਆ ਹੈ। ਜਾਣਕਾਰੀ ਅਨੁਸਾਰ, 54 ਸਾਲਾ ਨਿਖਿਲ ਗੁਪਤਾ ਨੇ ਮੈਨਹਟਨ ਫੈਡਰਲ ਕੋਰਟ ਵਿੱਚ ਅਮਰੀਕੀ ਮੈਜਿਸਟ੍ਰੇਟ ਜੱਜ ਦੇ ਸਾਹਮਣੇ ਆਪਣੀ ਪਟੀਸ਼ਨ ਦਾਇਰ ਕਰਦਿਆਂ ਦੋਸ਼ਾਂ ਨੂੰ ਕਬੂਲ ਕੀਤਾ।

ਅਮਰੀਕੀ ਅਟਾਰਨੀ ਦਫ਼ਤਰ, ਮੈਨਹਟਨ ਦੇ ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਹੋਈ ਕਾਰਵਾਈ ਦੌਰਾਨ ਗੁਪਤਾ ਨੇ ਕਤਲ ਦੀ ਸਾਜ਼ਿਸ਼ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਦੋਸ਼ਾਂ ਨੂੰ ਮੰਨ ਲਿਆ ਹੈ।
ਇਨ੍ਹਾਂ ਦੋਸ਼ਾਂ ਲਈ ਉਸਨੂੰ ਅਧਿਕਤਮ 40 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਦੌਰਾਨ ਨਿਖਿਲ ਗੁਪਤਾ ਦੇ ਵਕੀਲ ਵੱਲੋਂ ਤੁਰੰਤ ਕੋਈ ਸਰਕਾਰੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

Scroll to Top