Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 5:17 am

+91 90915 01313 , +91 90916 01313

punjabbanni@gmail.com
punjabbani@yahoo.com

81.80 ਕਰੋੜ ਨਾਲ ਰਾਜਿੰਦਰਾ ਹਸਪਤਾਲ ‘ਚ ਬਣੇਗਾ 256 ਬੈਡਾਂ ਵਾਲਾ ਅਧੁਨਿਕ ਟ੍ਰੋਮਾ ਸੈਂਟਰ  - ਡਾ. ਬਲਬੀਰ ਸਿੰਘ 

81.80 ਕਰੋੜ ਨਾਲ ਰਾਜਿੰਦਰਾ ਹਸਪਤਾਲ ‘ਚ ਬਣੇਗਾ 256 ਬੈਡਾਂ ਵਾਲਾ ਅਧੁਨਿਕ ਟ੍ਰੋਮਾ ਸੈਂਟਰ  - ਡਾ. ਬਲਬੀਰ ਸਿੰਘ 

ਪਟਿਆਲਾ 14 ਫਰਵਰੀ : ਪੰਜਾਬ ਦੇ ਸਿਹਤ ਖੇਤਰ ਲਈ ਅੱਜ ਇੱਕ ਨਵਾਂ ਇਤਿਹਾਸਿਕ ਕਦਮ ਚੁੱਕਦਿਆਂ ਅਤੇ  ਸੂਬੇ ਦੇ ਸਰਕਾਰੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ  ਕਿਹਾ ਕਿ ਰਾਜਿੰਦਰਾ ਹਸਪਤਾਲ ਵਿਖੇ 81 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 256 ਬੈਡਾਂ ਦੀ ਸਮਰੱਥਾ ਵਾਲਾ ਆਧੁਨਿਕ ਟ੍ਰੋਮਾ ਸੈਂਟਰ ਬਣਾਇਆ ਜਾਵੇਗਾ। ਇਹ ਟ੍ਰੋਮਾ ਸੈਂਟਰ ਗੰਭੀਰ ਹਾਦਸਿਆਂ ਅਤੇ ਐਮਰਜੈਂਸੀ ਮਾਮਲਿਆਂ ਵਿੱਚ ਮਰੀਜ਼ਾਂ ਲਈ ਜੀਵਨ-ਰੱਖਿਆ ਸਾਬਤ ਹੋਵੇਗਾ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਉੱਚ-ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਨਵੀਂ ਇਮਾਰਤ ਪੂਰੀ ਤਰ੍ਹਾਂ ਕੇਂਦਰੀ ਏਅਰ ਕੰਡੀਸ਼ਨ ਪ੍ਰਣਾਲੀ ਨਾਲ ਲੈਸ ਹੋਏਗੀ ਅਤੇ ਟ੍ਰੋਮਾ ਸੈਂਟਰ ਵਿੱਚ ਆਧੁਨਿਕ ਮੈਡੀਕਲ ਉਪਕਰਣ ਸਥਾਪਿਤ ਕੀਤੇ ਜਾਣਗੇ। ਹੁਣ ਕਿਸੇ ਵੀ ਗੰਭੀਰ ਮਰੀਜ਼ ਨੂੰ ਵੈਂਟੀਲੇਟਰ ਦੀ ਘਾਟ ਕਾਰਨ ਵਾਪਸ ਨਹੀਂ ਮੋੜਨਾ ਪਵੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ ਪਟਿਆਲਾ, ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਤੁਰੰਤ ਅਤੇ ਮਿਆਰੀ ਇਲਾਜ ਦੀ ਸਹੂਲਤ ਮਿਲੇਗੀ। ਟ੍ਰੋਮਾ ਸੈਂਟਰ ਦੇ ਚਾਲੂ ਹੋਣ ਨਾਲ ਐਮਰਜੈਂਸੀ ਸੇਵਾਵਾਂ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਜਾਨਾਂ ਬਚਾਉਣ ਦੀ ਸੰਭਾਵਨਾ ਵਧੇਗੀ।
ਇਸ ਤੋਂ ਇਲਾਵਾ  ਮਰੀਜ਼ਾਂ ਦੀ ਸੁਵਿਧਾ ਲਈ 56 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਸੈਂਟਰਲ ਫੈਸਿਲਟੀ ਸੈਂਟਰ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਕੇਂਦਰ ਵਿੱਚ ਬਿਲਿੰਗ ਸੈਕਸ਼ਨ, ਐਡਮਿਸ਼ਨ ਸੈਕਸ਼ਨ ਅਤੇ ਮਿਨੀ ਲੈਬੋਰਟਰੀ ਦੀ ਸਹੂਲਤ ਹੋਵੇਗੀ। ਐਮਰਜੈਂਸੀ ਵਿੱਚ ਦਾਖਲ ਮਰੀਜ਼ਾਂ ਲਈ ਜ਼ਰੂਰੀ ਲੈਬ ਟੈਸਟ ਤੁਰੰਤ ਉਪਲਬਧ ਹੋਣਗੇ, ਜਿਸ ਨਾਲ ਇਲਾਜ ਵਿੱਚ ਦੇਰੀ ਨਹੀਂ ਆਵੇਗੀ। ਇਹ ਉਪਰਾਲਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਹਨਾਂ ਜੂਨੀਅਰ ਰਿਹਾਇਸ਼ੀ ਡਾਕਟਰਾਂ ਲਈ ਹੋਸਟਲ ਦੇ ਨਿਰਮਾਣ ਵਾਸਤੇ 13 ਕਰੋੜ 53 ਲੱਖ ਰੁਪਏ  ਜਾਰੀ ਕੀਤੇ  ਜਿਸ ਨਾਲ ਡਾਕਟਰਾਂ ਅਤੇ ਮੈਡੀਕਲ ਸਟਾਫ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਮਿਲਣਗੀਆਂ, ਅਤੇ ਸਿਹਤ ਸੇਵਾਵਾਂ ਦੀ ਡਿਲਿਵਰੀ ਹੋਰ ਪ੍ਰਭਾਵਸ਼ਾਲੀ ਬਣੇਗੀ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਆਪਣਾ ਆਧਾਰ ਕਾਰਡ ਅਤੇ ਵੋਟਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ। ਹਸਪਤਾਲ ਵਿੱਚ ਮੌਕੇ ‘ਤੇ ਹੀ ਕਾਰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਨਾਲ ਲੋਕਾਂ ਨੂੰ ਦਵਾਈਆਂ ਬਾਹਰੋਂ ਖਰੀਦਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਸਾਰਾ ਇਲਾਜ ਅਤੇ ਦਵਾਈਆਂ ਹਸਪਤਾਲ ਵਿੱਚ ਹੀ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਨੌਜਵਾਨਾਂ ਅਤੇ ਔਰਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਜਨਾ ਕਾਰਡ ਬਣਵਾ ਕੇ ਸਿਹਤ ਸੁਰੱਖਿਆ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਹਾਸਲ ਕਰਨ। ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਨਵੀਂ ਉਚਾਈਆਂ ਤੱਕ ਲਿਜਾਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਡਾ. ਸੀਬੀਆ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
Advertisement
Advertisement
Advertisement
Advertisement
Scroll to Top