Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 8:59 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ

ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ

ਪਟਿਆਲਾ, 16 ਫਰਵਰੀ : ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਪ੍ਰਯੋਗਿਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਕਿਰਨ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਅਵਿਸਕਾਰ ਅਭਿਆਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਤੋਂ ਗਿਆਰ੍ਹਵੀਂ ਜਮਾਤ ਦੇ ਪ੍ਰਗਤੀਸ਼ੀਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪ੍ਰਗਤੀਸ਼ੀਲ ਵਿਦਿਆਰਥੀਆਂ ਲਈ ਜੈਪੁਰ ਦਾ ਵਿਦਿਅਕ ਟੂਰ ਸਫਲਤਾਪੂਰਵਕ ਸੰਪੰਨ ਹੋਇਆ। ਇਸ ਟੂਰ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਤੋਂ ਚੁਣੇ ਗਏ 48 ਵਿਦਿਆਰਥੀਆਂ ਨੂੰ ਰਾਜਸਥਾਨ ਦੀ ਇਤਿਹਾਸਕ, ਵਿਗਿਆਨਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਕਿਹਾ ਕਿ ਉਮੀਦ ਹੈ ਕਿ ਇਸ ਵਿੱਦਿਅਕ ਟੂਰ ਨੇ ਕਲਾਸਰੂਮ ਤੋਂ ਬਾਹਰ ਸਿੱਖਣ ਦੇ ਮੌਕੇ ਪ੍ਰਦਾਨ ਕੀਤੇ ਹੋਣਗੇ ਜੋ ਕਿ ਵਿਦਿਆਰਥੀਆਂ ਵਿੱਚ ਇਤਿਹਾਸਕ ਚੇਤਨਾ, ਵਿਗਿਆਨਕ ਸੋਚ ਅਤੇ ਰਾਸ਼ਟਰੀ ਵਿਰਾਸਤ ਪ੍ਰਤੀ ਸਤਿਕਾਰ ਦਾ ਭਾਵ ਵਿਕਸਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਪਹਿਲਕਦਮੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।

ਡਿਪਟੀ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਉੱਤਮ ਪ੍ਰਬੰਧ ਕੀਤੇ ਗਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਾ ਸਿਰਫ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ, ਸਗੋਂ ਵਿਗਿਆਨਕ ਅਤੇ ਆਧੁਨਿਕ ਵਿਕਾਸ ਨਾਲ ਵੀ ਰੂ-ਬ-ਰੂ ਕਰਵਾਇਆ ਗਿਆ, ਤਾਂ ਜੋ ਉਹ ਪਾਠਕ੍ਰਮ ਨਾਲ ਜੋੜ ਕੇ ਅਸਲ ਜ਼ਿੰਦਗੀ ਦੇ ਤਜ਼ਰਬੇ ਹਾਸਲ ਕਰ ਸਕਣ।

ਵਿਦਿਆਰਥੀਆਂ ਨੇ ਜੈਪੁਰ ਦੌਰੇ ਦੌਰਾਨ ਅਮੇਰ ਕਿਲਾ, ਜਲ ਮਹਿਲ, ਵੈਕਸ ਮਿਊਜ਼ੀਅਮ, ਬਿਰਲਾ ਮੰਦਿਰ, ਅਕਸ਼ਰਧਾਮ ਮੰਦਿਰ,  ਐਲਬਰਟ ਹਾਲ ਮਿਊਜ਼ੀਅਮ, ਜੰਤਰ-ਮੰਤਰ, ਸਿਟੀ ਪੈਲੇਸ, ਹਵਾ ਮਹਿਲ ਵਰਗੇ ਪ੍ਰਸਿੱਧ ਸਥਾਨਾਂ ਦੇ ਵਿਸਥਾਰਪੂਰਵਕ ਦਰਸ਼ਨ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਾਇੰਸ ਪਾਰਕ, ਰਾਜ ਮੰਦਰ ਸਿਨੇਮਾ, ਜੈਪੁਰ ਮੈਟਰੋ, ਜੈਪੁਰ ਹਵਾਈ ਅੱਡੇ ਅਤੇ ਜੈਪੁਰ ਦੇ ਪ੍ਰਸਿੱਧ ਬਜ਼ਾਰਾਂ ਦਾ ਵੀ ਦੌਰਾ ਕਰਵਾਇਆ ਗਿਆ, ਜਿਸ ਨਾਲ ਉਨ੍ਹਾਂ ਨੂੰ ਆਧੁਨਿਕ ਸ਼ਹਿਰੀ ਵਿਕਾਸ ਅਤੇ ਪ੍ਰਬੰਧਨ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ।

ਇਹ ਵਿੱਦਿਅਕ ਟੂਰ 11 ਫਰਵਰੀ ਨੂੰ ਪਟਿਆਲਾ ਤੋਂ ਵੇਲਵੋ ਬੱਸ ਰਾਹੀਂ ਰਵਾਨਾ ਹੋਇਆ ਅਤੇ 16 ਫਰਵਰੀ ਨੂੰ ਸੁਰੱਖਿਅਤ ਵਾਪਸੀ ਨਾਲ ਸੰਪੰਨ ਹੋਇਆ। ਟੂਰ ਦੌਰਾਨ ਅਧਿਆਪਕਾਂ ਅਤੇ ਇੰਚਾਰਜ ਸਟਾਫ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ, ਸਿਹਤ ਅਤੇ ਅਨੁਸ਼ਾਸਨ ਉੱਤੇ ਉਚੇਚਾ ਧਿਆਨ ਦਿੱਤਾ ਗਿਆ।

ਟੂਰ ‘ਤੇ ਗਏ ਵਿਦਿਆਰਥੀਆਂ ਨੇ ਇਸ ਟੂਰ ਨੂੰ ਅਤਿਅੰਤ ਗਿਆਨਵਧਾਊ ਅਤੇ ਯਾਦਗਾਰ ਦੱਸਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ. ਕਿਰਨ ਸ਼ਰਮਾ, ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ, ਡੀਈਓ ਐਲੀਮੈੰਟਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ, ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ, ਪ੍ਰਿੰਸੀਪਲ ਬਲਬੀਰ ਸਿੰਘ, ਰਾਜੀਵ ਕੁਮਾਰ ਡੀ.ਐੱਸ.ਐੱਮ. ਪਟਿਆਲਾ-ਕਮ-ਹੈੱਡ ਮਾਸਟਰ ਢਕਾਂਨਸੂ ਕਲਾਂ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਸੈਦਖੇੜੀ, ਬਲਾਕ ਨੋਡਲ ਅਫ਼ਸਰ ਸ਼ੈਲੀ ਸ਼ਰਮਾ ਹੈੱਡ ਮਿਸਟ੍ਰੈਸ ਖੇੜੀ ਮੁਸਲਮਾਨੀਆ, ਜਸਪਾਲ ਸ਼ਰਮਾ, ਸਿੱਖਿਆ ਵਿਭਾਗ ਪੰਜਾਬ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿੱਦਿਅਕ ਦੌਰੇ ਨੇ ਉਨ੍ਹਾਂ ਦੇ ਆਤਮ-ਵਿਸ਼ਵਾਸ, ਸਿੱਖਣ ਦੀ ਰੁਚੀ ਅਤੇ ਭਵਿੱਖੀ ਟੀਚਿਆਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਰਾਜਿੰਦਰ ਸਿੰਘ ਚਾਨੀ ਸ.ਸ. ਮਾਸਟਰ ਰਾਜਪੁਰਾ ਟਾਊਨ, ਅਮਨਦੀਪ ਕੌਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਕੂਲ ਆਫ ਐਮੀਨੈਂਸ ਮਰਦਾਂਪੁਰ, ਅਮੀਤਾ ਚੁੱਘ ਲੈਕਚਰਾਰ ਬਾਇਓਲੋਜੀ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਅਤੇ ਗਾਇਤਰੀ ਗੁਪਤਾ ਲੈਕਚਰਾਰ ਕਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੇਸ਼ੋ ਵਿਦਿਆਰਥੀਆਂ ਦੀ ਅਗਵਾਈ ਲਈ ਨਾਲ ਗਏ ਸਨ।

Scroll to Top