Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 8:59 am

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਸੀ. ਵੱਲੋਂ ਪਟਿਆਲਾ ਵਿਰਾਸਤੀ ਮੇਲੇ 'ਚ ਲੋਕਾਂ ਨੂੰ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ

ਡੀ.ਸੀ. ਵੱਲੋਂ ਪਟਿਆਲਾ ਵਿਰਾਸਤੀ ਮੇਲੇ 'ਚ ਲੋਕਾਂ ਨੂੰ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ

ਪਟਿਆਲਾ, 16 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਟਿਆਲਾ ਵਿਰਾਸਤੀ ਮੇਲੇ-2026 ਤਹਿਤ ਕਿਲਾ ਮੁਬਾਰਕ ਵਿਖੇ 21 ਅਤੇ 22 ਫਰਵਰੀ ਦੀ ਸ਼ਾਮ ਨੂੰ ਕਰਵਾਈ ਜਾਣ ਵਾਲੀ ਸ਼ਾਸਤਰੀ ਸੰਗੀਤ ਅਤੇ ਸੂਫ਼ੀਆਨਾ ਸ਼ਾਮ ਦੇ ਪੋਸਟਰ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ, ਐਸ.ਡੀ.ਐਮ. ਸਮਾਣਾ ਤੇ ਨੋਡਲ ਅਫ਼ਸਰ ਰਿਚਾ ਗੋਇਲ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਵਰਜੀਤ ਵਾਲੀਆ ਨੇ ਦੱਸਿਆ ਕਿ 21 ਫਰਵਰੀ ਦੀ ਸ਼ਾਮ 6 ਵਜੇ ਹਿੰਦੁਤਸਾਨੀ ਸ਼ਾਸਤਰੀ ਸੰਗੀਤ ਦੀ ਉਘੀ ਗਾਇਕਾ ਰੌਣਕਿਨੀ ਗੁਪਤਾ ਦਾ ਗਾਇਣ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਸਿੱਧ ਤਬਲਾਵਾਦਕ ਅਸ਼ੀਸ ਰਾਗਵਾਨੀ ਅਤੇ ਹਰਮੋਨੀਅਮ ‘ਤੇ ਤਨਮਯ ਮੇਸਟਰੀ ਸੰਗਤ ਕਰਨਗੇ। ਜਦੋਂਕਿ ਇਨ੍ਹਾਂ ਤੋਂ ਬਾਅਦ ਅਨੁਪਮਾ ਭਾਗਵਤ ਦੀ ਸਿਤਾਰ, ਦੇਬਸ ਮਿਸ਼ਰਾ ਭੱਟਾਚਾਰੀਆ ਦਾ ਸਰੋਦ, ਪੰਡਿਤ ਅਭਿਸ਼ੇਕ ਮਿਸ਼ਰਾ ਦਾ ਤਬਲਾ ਅਤੇ ਏ ਅਵਧਾਨੀ ਦੇ ਮਿਰਦੰਗਮ ਦੀ ਚੌਗੁਲਬੰਦੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਵਿਰਾਸਤੀ ਮੇਲੇ ਦੀ ਸਮਾਪਤੀ ਵਾਲੀ ਸ਼ਾਮ 22 ਫਰਵਰੀ ਨੂੰ ਕਿਲਾ ਮੁਬਾਰਕ ਵਿਖੇ ਪਟਿਆਲਾ ਦੇ ਉਘੇ ਫ਼ਨਕਾਰ ਅਮਨਦੀਪ ਸਿੰਘ ਦਾ ਦਿਲਰੁਬਾ ਵਾਦਨ ਤੇ ਲੋਕ ਗਾਇਕੀ ਸਮੇਤ ਸੂਫ਼ੀ ਨੌਜਵਾਨ ਕਵਾਲ (ਇਮਰਾਨ) ਖ਼ਾਨ ਸਾਬ੍ਹ ਦੀ ਦਿਲਕਸ਼ ਗਾਇਕੀ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਲਈ ਪਟਿਆਲਵੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਵਿੱਚ ਭਾਰੀ ਉਤਸ਼ਾਹ ਹੈ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ 17 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਉਘੇ ਪੰਜਾਬੀ ਗਾਇਕ ਮਨਮੋਹਨ ਵਾਰਸ ਤੇ ਕਮਲ ਹੀਰ ਵਾਰਸ ਭਰਾਵਾਂ ਦੀ ਜੋੜੀ ਰੰਗ ਬੰਨ੍ਹੇਗੀ। ਜਦਕਿ 18 ਫਰਵਰੀ ਨੂੰ ਬਾਰਾਂਦਰੀ ਬਾਗ ਭੋਜਨ ਮੇਲਾ ਤੇ ਫੁੱਲਾਂ ਦਾ ਸ਼ੋਅ, 19 ਫਰਵਰੀ ਨੂੰ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੁਦਰਤ ਵਾਕ, ਵਾਤਾਵਰਨ ਸੈਰ ਅਤੇ 20 ਫਰਵਰੀ ਨੂੰ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਵਿਰਾਸਤੀ ਵਾਕ ਹੋਵੇਗੀ।

Scroll to Top