Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 9:03 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਆਰੰਭ

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਆਰੰਭ

 ਪਟਿਆਲਾ, 17 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਗੁਰੂ ਰਵਿਦਾਸ ਚੇਅਰ ਵੱਲੋਂ ਕਰਵਾਇਆ ਜਾ ਰਿਹਾ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਆਰੰਭ ਹੋ ਗਿਆ ਹੈ। ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।
ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਫ਼ਲਸਫ਼ੇ ਦੀ ਮੌਜੂਦਾ ਦੌਰ ਵਿੱਚ ਪ੍ਰਸੰਗਿਕਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ‘ਬੇਗਮਪੁਰਾ’ ਦੇ ਸੰਕਲਪ ਰਾਹੀਂ ਇੱਕ ਅਜਿਹੇ ਸਮਾਜ ਦੀ ਸਿਰਜਣਾ ਦਾ ਸੁਪਨਾ ਲਿਆ ਸੀ, ਜਿੱਥੇ ਕੋਈ ਦੁੱਖ, ਭੇਦਭਾਵ ਜਾਂ ਬੇਇਨਸਾਫ਼ੀ ਨਾ ਹੋਵੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਦਾ ਫ਼ਰਜ਼ ਹੈ ਕਿ ਉਹ ਅਜਿਹੇ ਸੈਮੀਨਾਰਾਂ ਰਾਹੀਂ ਮਨੁੱਖੀ ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ। ਉਨ੍ਹਾਂ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਧਰਮ ਵਿਸ਼ੇ ਨਾਲ਼ ਸਬੰਧਤ ਸੈਮੀਨਾਰ ਅਤੇ ਕਾਨਫ਼ਰੰਸਾਂ ਕਰਨੀਆਂ ਖੋਜਾਰਥੀਆਂ ਲਈ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਧਰਮ ਇਕ ਸੱਚ ਉਤੇ ਅਧਾਰਿਤ ਹੋਣ ਦੇ ਬਾਵਜੂਦ ਵੱਖ-ਵੱਖ ਤਰੀਕਿਆਂ ਨਾਲ਼ ਨੈਤਿਕਤਾ ਅਤੇ ਸਮਾਜਿਕ ਵਿਵਸਥਾ ਨੂੰ ਸਥਾਪਿਤ ਕਰਦੇ ਹਨ। ਇਸ ਸੰਦਰਭ ਵਿਚ ਭਗਤੀ ਲਹਿਰ ਨੇ ਸੰਪੂਰਨ ਜੀਵਨ ਜਿਓਣ ਦੀ ਵਿਧੀ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ।
ਡਾ. ਜਸਪਾਲ ਕੌਰ ਕਾਂਗ, ਪ੍ਰੋਫੈਸਰ ਆਫ ਐਮੀਨੈਂਸ,  ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਭਗਤ ਰਵਿਦਾਸ ਜੀ ਦੀ ਬਾਣੀ ਨਾਲ ਸਬੰਧਿਤ ਅਧਿਐਨ ਨੂੰ ਜ਼ਰੂਰੀ ਦੱਸਿਆ ਤਾਂ ਕਿ ਸਮਾਜ ਵਿਚ ਜਾਤ ਅਤੇ ਵਰਣ ਦੇ ਅਧਾਰ ’ਤੇ ਕੀਤੇ ਜਾਂਦੇ ਵਖਰੇਵਿਆਂ ਨੂੰ ਖਤਮ ਕੀਤਾ ਜਾ ਸਕੇ।  ਉਨ੍ਹਾਂ ਕਿਹਾ ਕਿ ਭਾਵੇਂ ਭਗਤੀ ਲਹਿਰ ਇਸਲਾਮਿਕ ਸਭਿਅਤਾ ਦੇ ਪ੍ਰਤੀਰੋਧ ਵਜੋਂ ਪੈਦਾ ਹੋਈ ਪਰ ਇਸਨੇ ਪ੍ਰੇਮ ਭਗਤੀ ਅਤੇ ਭਾਸ਼ਾ ਦੀ ਨਵੀਨਤਾ ਪੈਦਾ ਕੀਤੀ।
ਡਾ. ਗੁਰਪਾਲ ਸਿੰਘ ਸੰਧੂ, ਅਕਾਦਮਿਕ ਮੁਖੀ, ਗੁਰੂ ਨਾਨਕ ਸਿੱਖ ਅਧਿਐਨ ਵਿਭਾਗ, ਪੰਜਾਬ ਯੂਨੀਵਰਸਿਟੀ,  ਚੰਡੀਗੜ੍ਹ ਨੇ ਆਪਣੇ ਮੁੱਖ-ਸੁਰ ਭਾਸ਼ਣ ਵਿੱਚ ਭਗਤੀ ਲਹਿਰ ਨੂੰ ਪੰਜਾਬ ਦੀ ਗਿਆਨ ਰਵਾਇਤ ਨਾਲ਼ ਜੋੜਦੇ ਹੋਏ ਪੰਜਾਬ ਨੂੰ ਭਗਤੀ ਲਹਿਰ ਦੇ ਪ੍ਰਮੁੱਖ ਸਥਾਨ ਵਜੋਂ ਨਿਰਧਾਰਿਤ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ  ਭਗਤੀ ਲਹਿਰ ਨੇ ਜਾਤੀ ਦੇ ਸੰਕਲਪ ਨੂੰ ਤੋੜਦੇ ਹੋਏ ਗਿਆਨ ਗ੍ਰੰਥਾਂ ਵਿਚ ਸਥਾਪਿਤ ਵਰਣ ਨੂੰ ਪੁਨਰ ਪ੍ਰਭਾਸ਼ਿਤ ਕਰਨ ਦੀ ਕੋਸ਼ਿਸ਼ ਕੀਤੀ।
 ਡਾ. ਗੁਰਮੀਤ ਸਿੰਘ ਸਿੱਧੂ, ਪ੍ਰੋਫੈਸਰ ਇੰਚਾਰਜ, ਗੁਰੂ ਗੋਬਿੰਦ ਸਿੰਘ ਚੇਅਰ, ਨੇ ਸੈਮੀਨਾਰ ਦੇ ਵਿਸ਼ੇ ਦੀ ਜਾਣ ਪਹਿਚਾਣ ਕਰਵਾਉਂਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਉਪਰ ਪ੍ਰਾਪਤ ਅਕਾਦਮਿਕ ਅਧਿਐਨ ਉਨਾਂ ਦੀ ਬਾਣੀ ਦੇ ਸਮਾਜਿਕ ਅਤੇ ਇਤਿਹਾਸਕ ਪੱਖਾਂ ਨੂੰ ਹੀ ਪ੍ਰਮੁੱਖਤਾ ਨਾਲ ਅਧਿਐਨ ਕਰਦਾ ਹੈ,  ਪਰ ਇਹ ਸੈਮੀਨਾਰ ਉਨਾਂ ਦੀ ਬਾਣੀ ਦੀ ਅਧਿਆਤਮਿਕਤਾ ਨੂੰ ਆਪਣੇ ਅਧਿਐਨ ਦਾ ਪ੍ਰਮੁੱਖ ਵਿਸ਼ਾ ਬਣਾਉਂਦਾ ਹੋਇਆ ਉਨਾਂ ਦੀ ਬਾਣੀ ਦੇ ਪ੍ਰਮੁੱਖ ਵਿਸ਼ੇ ਜਿਵੇਂ ਸਮਾਜਿਕ ਬਰਾਬਰੀ ਅਤੇ ਸੁਤੰਤਰਤਾ ਆਦਿ ਵਿਸ਼ਿਆਂ ਨੂੰ ਪਹਿਲ ਦੇ ਆਧਾਰ ਉੱਤੇ ਵਿਚਾਰਨ ਦੀ ਕੋਸ਼ਿਸ਼ ਕਰੇਗਾ।
Scroll to Top