Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 31 August, 2023, 07:30 PM

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

-ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਖੇਡ ਮੁਕਾਬਲਿਆਂ ਦਾ ਵਧ ਚੜ ਕੇ ਆਨੰਦ ਮਾਨਣ ਦਾ ਸੱਦਾ

-1 ਤੋਂ 10 ਸਤੰਬਰ ਤੱਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ : ਜ਼ਿਲ੍ਹਾ ਖੇਡ ਅਫ਼ਸਰ

-ਖਿਡਾਰੀਆਂ ਦੀ ਮੌਕੇ ‘ਤੇ ਵੀ ਹੋ ਸਕੇਗੀ ਰਜਿਸਟਰੇਸ਼ਨ

ਪਟਿਆਲਾ, 31 ਅਗਸਤ:
ਪਟਿਆਲਾ ਜ਼ਿਲ੍ਹੇ ਵਿੱਚ 1 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 10 ਬਲਾਕਾਂ ਵਿੱਚ ਇਹ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਹਿੱਸਾ ਲੈਣ ਲਈ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਖੇਡ ਮੁਕਾਬਲੇ ਕਰਵਾਉਣ ਲਈ ਟੀਮ ਪਟਿਆਲਾ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇੱਥੇ ਬਲਾਕ ਪੱਧਰ ‘ਤੇ ਅਥਲੈਕਿਟਸ, ਫੁੱਟਬਾਲ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਖੋ ਖੋ, ਰੱਸਾਕਸੀ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਤਾਂ ਜੋ ਘਰ ਘਰ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ 2023’ ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਪੱਧਰੀ ਟੂਰਨਾਮੈਂਟ ਵੱਖ-ਵੱਖ ਬਲਾਕਾਂ ਵਿੱਚ ਮਿਤੀ 1 ਸਤੰਬਰ ਤੋਂ 10 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਇਹਨਾਂ ਟੂਰਨਾਮੈਂਟਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਨਿਸ਼ਚਿਤ ਮਿਤੀਆਂ ਅਨੁਸਾਰ ਟੂਰਨਾਮੈਂਟ ਵਾਲੇ ਸਥਾਨ ‘ਤੇ ਸਵੇਰੇ 7.00 ਵਜੇ ਰਿਪੋਰਟ ਕਰਨਗੇ। ਇਹਨਾਂ ਟੂਰਨਾਮੈਂਟਾਂ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਪ੍ਰੰਤੂ ਜੇਕਰ ਕਿਸੇ ਕਾਰਨ ਕਰਕੇ ਕਿਸੇ ਖਿਡਾਰੀ ਦੀ ਰਜਿਸਟ੍ਰੇਸ਼ਨ ਆਨਲਾਈਨ ਨਹੀਂ ਹੋ ਸਕੀ ਤਾਂ ਸਬੰਧਤ ਖਿਡਾਰੀ ਟੂਰਨਾਮੈਂਟ ਵਾਲੇ ਦਿਨ ਸਬੰਧਤ ਬਲਾਕ ਇੰਚਾਰਜ ਨਾਲ ਤਾਲਮੇਲ ਕਰਕੇ ਮੌਕੇ ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 10 ਬਲਾਕ ‘ਚ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਟਿਆਲਾ ਸ਼ਹਿਰੀ ਬਲਾਕ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ 1 ਸਤੰਬਰ ਤੋਂ 3 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿਸ ਦੇ ਕਨਵੀਨਰ ਰੈਸਲਿੰਗ ਕੋਚ ਤੇਜਪਾਲ ਸਿੰਘ ਸੰਪਰਕ ਨੰਬਰ 98885-35236 ਹਨ, ਪਾਤੜਾਂ ਬਲਾਕ ਦੇ ਮੁਕਾਬਲੇ 1 ਤੋਂ 3 ਸਤੰਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਡ ਸਟੇਡੀਅਮ ਘੱਗਾ ਵਿਖੇ ਕਰਵਾਏ ਜਾਣਗੇ, ਜਿਸ ਦੇ ਕਨਵੀਨਰ ਵਾਲੀਬਾਲ ਕੋਚ ਬਹਾਦਰ ਸਿੰਘ ਸੰਪਰਕ ਨੰਬਰ 98159-97222 ਹਨ। ਰਾਜਪੁਰਾ ਬਲਾਕ ਦੇ ਮੁਕਾਬਲੇ ਨੀਲਮ ਸਟੇਡੀਅਮ, ਰਾਜਪੁਰਾ ਵਿਖੇ 1 ਤੋਂ 3 ਸਤੰਬਰ ਤੱਕ ਹੋਣਗੇ, ਜਿਸ ਦੇ ਕਨਵੀਨਰ ਟੇਬਲ ਟੈਨਿਸ ਕੋਚ ਹਰਮਨਪ੍ਰੀਤ ਸਿੰਘ ਸੰਪਰਕ ਨੰਬਰ 98728-01722 ਹਨ। ਸਨੌਰ ਬਲਾਕ ਦੇ ਮੁਕਾਬਲੇ 1 ਤੋਂ 4 ਸਤੰਬਰ ਤੱਕ ਸ਼ਹੀਦ ਊਧਮ ਸਿੰਘ ਸਟੇਡੀਅਮ, ਸਨੌਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਨੌਰ ਵਿਖੇ ਹੋਣਗੇ ਜਿਸ ਦੇ ਕਨਵੀਨਰ ਹੈਂਡਬਾਲ ਕੋਚ ਇੰਦਰਜੀਤ ਸਿੰਘ ਸੰਪਰਕ ਨੰਬਰ 98723-55185 ਹਨ। ਇਸੇ ਤਰ੍ਹਾਂ ਨਾਭਾ ਬਲਾਕ ਦੇ ਮੁਕਾਬਲੇ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ 1 ਤੋਂ 4 ਸਤੰਬਰ ਤੱਕ ਹੋਣਗੇ ਜਿਸ ਦੇ ਕਨਵੀਨਰ ਵਾਲੀਬਾਲ ਕੋਚ ਪਰਮਿੰਦਰ ਸਿੰਘ ਸੰਪਰਕ ਨੰਬਰ 94647-75115 ਹਨ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਘਨੌਰ ਬਲਾਕ ਦੇ ਮੁਕਾਬਲੇ ਯੂਨੀਵਰਸਿਟੀ ਕਾਲਜ ਘਨੌਰ ਤੇ ਬਹਾਦਰਗੜ੍ਹ ਸਟੇਡੀਅਮ, ਘਨੌਰ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਅਤੇ ਇਥੇ ਕਨਵੀਨਰ ਫੁੱਟਬਾਲ ਕੋਚ ਪਰਮਿੰਦਰ ਸਿੰਘ ਸੰਪਰਕ ਨੰਬਰ 98152-35887 ਹਨ। ਸ਼ੰਭੂ ਕਲਾ ਬਲਾਕ ਦੇ ਮੁਕਾਬਲੇ ਨੀਲਪੁਰ ਸਟੇਡੀਅਮ, ਰਾਜਪੁਰਾ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਅਤੇ ਇਥੇ ਕਨਵੀਨਰ ਬਾਸਕਟਬਾਲ ਕੋਚ ਕੰਵਲਦੀਪ ਸਿੰਘ ਸੰਪਰਕ ਨੰਬਰ 98153-46783 ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਦਿਹਾਤੀ ਦੇ ਮੁਕਾਬਲੇ ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਤੇ ਇਥੇ ਸਵਿਮਿੰਗ ਕੋਚ ਨਰੇਸ਼ ਕੁਮਾਰ ਕਨਵੀਨਰ ਹੋਣਗੇ ਜਿਨ੍ਹਾਂ ਦਾ ਸੰਪਰਕ ਨੰਬਰ 93162-01636 ਹੈ। ਇਸੇ ਤਰ੍ਹਾਂ ਸਮਾਣਾ ਬਲਾਕ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ ਤੇ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿਖੇ 6 ਤੋਂ 8 ਸਤੰਬਰ ਤੱਕ ਹੋਣਗੇ ਤੇ ਇਥੇ ਕਨਵੀਨਰ ਫੁੱਟਬਾਲ ਕੋਚ ਬਲਬੀਰ ਚੰਦ ਸੰਪਰਕ ਨੰਬਰ 98150-91912 ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੁਨਰਹੇੜੀ ਬਲਾਕ ਵਿੱਚ 5 ਤੋਂ 9 ਸਤੰਬਰ ਤੱਕ ਸ਼ਹੀਦ ਊਧਮ ਸਿੰਘ ਸਟੇਡੀਅਮ, ਭੁਨਰਹੇੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸੀਗਣ ਤੇ ਕੇ.ਵੀ ਕਾਲਜ ਫਤਿਹਪੁਰ ਰਾਜਪੂਤਾ, ਭਗਵਾਨਪੁਰ ਜੱਟਾਂ ਵਿਖੇ ਕਨਵੀਨਰ ਹਾਕੀ ਕੋਚ ਗੁਰਵਿੰਦਰ ਸਿੰਘ ਸੰਪਰਕ ਨੰਬਰ 98157-45001 ਦੀ ਦੇਖ ਰੇਖ ਵਿੱਚ ਕਰਵਾਏ ਜਾਣਗੇ।



Scroll to Top