Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ਜ਼ਮੀਨ ਘਪਲੇ ਦੇ ਦੋਸ਼

ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ਜ਼ਮੀਨ ਘਪਲੇ ਦੇ ਦੋਸ਼

ਚੰਡੀਗੜ੍ਹ, 19 ਫਰਵਰੀ : ਨਵਜੋਤ ਸਿੰਘ ਸਿੱਧੂ ਦੇ ਸੁਪਤਨੀ ਡਾ. ਨਵਜੋਤ ਕੌਰ ਸਿੱਧੂ ਇਕ ਵਾਰ ਮੁੜ ਆਪਣੇ ਬਿਆਨ ਕਾਰਨ ਸੁਰਖੀਆਂ ਵਿਚ ਨਜਰ ਆ ਰਹੇ ਹਨ। ਹੁਣ ਉਨਾ ਇਕ ਪੋਸਟ ਸਾਂਝਾ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਪਰ ਗੰਭੀਰ ਦੋਸ਼ ਲਗਾਏ ਹਨ।

ਦਸ ਦਈਏ ਕਿ ਉਨਾ ਆਪਣੀ ਪੋਸਟ ਜਰੀਏ ਰਾਜਾ ਵੜਿੰਗ ਤੋ ਉਨ੍ਹਾਂ ਜ਼ੀਰਕਪੁਰ ਵਿੱਚ ਜ਼ਮੀਨ ਖਰੀਦ ਮਾਮਲੇ ਨੂੰ ਲੈ ਕੇ ਵੜਿੰਗ ਤੋਂ ਸਪਸ਼ਟੀਕਰਨ ਮੰਗਿਆ ਹੈ। ਡਾ. ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਕੀਤੀਆਂ ਪੋਸਟਾਂ ਵਿੱਚ ਦਾਅਵਾ ਕੀਤਾ ਕਿ ਰਾਜਾ ਵੜਿੰਗ ਨੇ 100 ਏਕੜ ਜ਼ਮੀਨ ਖਰੀਦੀ ਹੈ। ਉਨ੍ਹਾਂ ਆਰੋਪ ਲਗਾਇਆ ਕਿ ਇਸ ਵਿੱਚੋਂ ਕੇਵਲ 40 ਏਕੜ ਹੀ ਕਾਨੂੰਨੀ ਤੌਰ ‘ਤੇ ਖਰੀਦੀ ਜਾ ਸਕਦੀ ਸੀ, ਜਦਕਿ ਬਾਕੀ ਜ਼ਮੀਨ ਕਥਿਤ ਤੌਰ ‘ਤੇ ਜਾਲਸਾਜ਼ੀ ਅਤੇ ਲੋਕਾਂ ਦੇ ਅੰਗੂਠੇ ਦੇ ਨਿਸ਼ਾਨ ਲੈ ਕੇ ਗੈਰਕਾਨੂੰਨੀ ਢੰਗ ਨਾਲ ਹਾਸਲ ਕੀਤੀ ਗਈ। ਉਨ੍ਹਾਂ 2400 ਕਰੋੜ ਰੁਪਏ ਦੇ ਕਥਿਤ ਘਪਲੇ ਦਾ ਵੀ ਜ਼ਿਕਰ ਕਰਦਿਆਂ ਮਾਮਲੇ ਵਿੱਚ ਅਦਾਲਤੀ ਜਾਂਚ ਦੀ ਮੰਗ ਕੀਤੀ।

ਇੱਕ ਹੋਰ ਪੋਸਟ ਵਿੱਚ ਡਾ. ਸਿੱਧੂ ਨੇ ਦੋਸ਼ ਲਗਾਇਆ ਕਿ ਪਾਰਟੀ ਨਾਲ ਜੁੜਦੇ ਨੌਜਵਾਨਾਂ ਤੋਂ 75 ਰੁਪਏ ਦੀ ਮੈਂਬਰਸ਼ਿਪ ਫੀਸ ਇਕੱਠੀ ਕੀਤੀ ਜਾ ਰਹੀ ਹੈ ਅਤੇ ਪੁੱਛਿਆ ਕਿ ਇਕੱਠੀ ਕੀਤੀ ਜਾ ਰਹੀ ਰਕਮ ਕਿਵੇਂ ਵਰਤੀ ਜਾ ਰਹੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਜਾਂ ਪਲੇਸਮੈਂਟ ਦੇ ਮੌਕੇ ਕਿੰਨੇ ਪ੍ਰਦਾਨ ਕੀਤੇ ਗਏ ਹਨ।

ਰਾਜਾ ਵੜਿੰਗ ਨੇ ਸਾਰੇ ਦੋਸ਼ਾਂ ਨੂੰ ਦੱਸਿਆ ਨਿਰਾਧਾਰ

ਉਧਰ ਦੂਸਰੇ ਪਾਸੇ ਰਾਜਾ ਵੜਿੰਗ ਨੇ ਸਾਰੇ ਦੋਸ਼ਾਂ ਨੂੰ ਨਿਰਾਧਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੇ ਜ਼ੀਰਕਪੁਰ ਵਿੱਚ ਉਨ੍ਹਾਂ ਦੇ ਨਾਮ ਕੋਈ ਵੀ ਕਾਗਜ਼ਾਤ—ਬਿਆਨਾ ਜਾਂ ਇੰਤਕਾਲ—ਸਾਬਤ ਹੋ ਜਾਣ, ਤਾਂ ਉਹ ਮੰਨਣ ਲਈ ਤਿਆਰ ਹਨ। ਵੜਿੰਗ ਨੇ ਇਹ ਵੀ ਕਿਹਾ ਕਿ ਕੁਝ ਮੀਡੀਆ ਚੈਨਲ ਇਕਪੱਖੀ ਤਰੀਕੇ ਨਾਲ ਖਬਰਾਂ ਚਲਾ ਰਹੇ ਹਨ। ਉਨ੍ਹਾਂ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਕੋਲ ਇੰਨੀ ਜ਼ਮੀਨ ਹੈ ਤਾਂ ਦੋਸ਼ ਲਗਾਉਣ ਵਾਲੇ ਉਸ ਵਿੱਚੋਂ ਹਿੱਸਾ ਆਪਣੇ ਲਈ ਰੱਖ ਲੈਣ।

Advertisement
Advertisement
Advertisement
Advertisement
Scroll to Top