Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:00 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ

ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ

ਮੁੰਬਈ, 19 ਫਰਵਰੀ : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਕਥਿਤ ਤੌਰ ’ਤੇ ਲਾਰੇਸ ਬਿਸ਼ਨੋਈ ਗੈਂਗ ਦੇ ਨਾਮ ’ਤੇ ਜਾਨੋਂ ਮਾਰਨ ਦੀ ਧਮਕੀ ਅਤੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਨੂੰ ਲੈ ਕੇ ਜਾਂਚ ਏਜੰਸੀਆਂ ਵਲੋ ਮਾਮਲੇ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੰਬਈ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕ੍ਰਾਈਮ ਬ੍ਰਾਂਚ ਨੂੰ ਇਸ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੂਤਰਾਂ ਅਨੁਸਾਰ ਪੁਲੀਸ ਨੰਬਰ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਤਾਲਮੇਲ ਕਰ ਰਹੀ ਹੈ।

ਅਧਿਕਾਰੀ ਧਮਕੀ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਕਾਲ ਡੇਟਾ ਰਿਕਾਰਡ ਅਤੇ ਡਿਜੀਟਲ ਫੁੱਟਪ੍ਰਿੰਟ ਸਮੇਤ ਤਕਨੀਕੀ ਸਬੂਤਾਂ ਦੀ ਜਾਂਚ ਕਰ ਰਹੇ ਹਨ। ਪੁਲੀਸ ਵੱਲੋਂ ਅਜੇ ਤੱਕ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਤੇਜੀ ਨਾਲ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top