Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:01 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼

 ਪਟਿਆਲਾ, 20 ਫਰਵਰੀ : ਵਿੱਦਿਅਕ ਅਤੇ ਸੱਭਿਆਚਾਰਕ ਖੇਤਰ ਵਿੱਚ ਮੋਹਰੀ ਅਤੇ ਆਟੋਨੋਮਸ ਸੰਸਥਾ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕੈਲੰਡਰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇ ਨਾਲ ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ, ਚੀਫ ਕੰਟਰੋਲਰ ਪ੍ਰੀਖਿਆਵਾਂ ਡਾ. ਰਵਿੰਦਰਜੀਤ ਸਿੰਘ ਅਤੇ ਕਾਲਜ ਸੁਪਰਡੈਂਟ ਸ. ਰਵਿੰਦਰਜੀਤ ਸਿੰਘ ਵੀ ਮੌਜੂਦ ਸਨ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਹ ਕੈਲੰਡਰ ਸੰਸਥਾ ਦੀਆਂ ਅਕਾਦਮਿਕ ਅਤੇ ਸਹਿ-ਅਕਾਦਮਿਕ ਗਤੀਵਿਧੀਆਂ ਦੇ ਸੁਚਾਰੂ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਕੈਲੰਡਰ ਵਿੱਚ ਸਾਲ ਭਰ ਦੀਆਂ ਛੁੱਟੀਆਂ, ਮਹੱਤਵਪੂਰਨ ਦਿਹਾੜਿਆਂ ਅਤੇ ਕਾਲਜ ਦੇ ਵਿਸ਼ੇਸ਼ ਸਮਾਗਮਾਂ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ, ਤਾਂ ਜੋ ਵਿਦਿਆਰਥੀ ਅਤੇ ਸਟਾਫ ਮੈਂਬਰ ਸਮੇਂ ਸਿਰ ਆਪਣੀ ਯੋਜਨਾਬੰਦੀ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਿਹਾ ਹੈ ਅਤੇ ਇਹ ਕੈਲੰਡਰ ਉਸੇ ਕੜੀ ਦਾ ਇੱਕ ਹਿੱਸਾ ਹੈ।

ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਅਤੇ ਡਾ. ਰਵਿੰਦਰਜੀਤ ਸਿੰਘ ਨੇ ਵੀ ਕੈਲੰਡਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੈਲੰਡਰ ਦੀ ਰੂਪ-ਰੇਖਾ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਕਿ ਇਹ ਕਾਲਜ ਦੀ ਵਿਰਾਸਤ ਅਤੇ ਆਧੁਨਿਕ ਵਿੱਦਿਅਕ ਮਿਆਰਾਂ ਦੀ ਝਲਕ ਪੇਸ਼ ਕਰਦਾ ਹੈ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਸਟਾਫ ਨੇ ਕੈਲੰਡਰ ਜਾਰੀ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Scroll to Top