Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ 'ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ' ਵਿਸ਼ੇ 'ਤੇ ਕਰਵਾਈ ਵਰਕਸ਼ਾਪ

ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ 'ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ' ਵਿਸ਼ੇ 'ਤੇ ਕਰਵਾਈ ਵਰਕਸ਼ਾਪ

ਪਟਿਆਲਾ, 19 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ: ਨਵੀਨਤਾ ਅਤੇ ਸਫਲਤਾ ਲਈ ਮਨੋਵਿਗਿਆਨਕ ਹੁਨਰ’ ਵਿਸ਼ੇ ‘ਤੇ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ‘ਐਂਟਰਪ੍ਰੀਨਿਓਰਸ਼ਿਪ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।
 ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਯੂਨੀਵਰਸਿਟੀ ਵਿੱਚ ਵੱਖ-ਵੱਖ ਨਵੀਨਕਾਰੀ ਪਹਿਲਕਦਮੀਆਂ ਅਤੇ ਖੋਜਾਂ ਵਾਲ਼ੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਵਿਦਿਆਰਥੀਆਂ ਨੂੰ ਸਿਰਫ਼ ਨੌਕਰੀਆਂ ਲੱਭਣ ਵਾਲੇ ਹੀ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਇਸ ਲਈ ਸਾਡਾ ਮਨੋਰਥ ਉਨ੍ਹਾਂ ਨੂੰ ਇਸ ਸਬੰਧੀ ਹਰ ਪੱਖ ਤੋਂ ਮਾਨਸਿਕ ਤੌਰ ‘ਤੇ ਤਿਆਰ ਕਰਨਾ ਹੈ। ਉਨ੍ਹਾਂ ਨਵੀਆਂ ਖੋਜਾਂ ਅਤੇ ਨਵੇਂ ਵਿਚਾਰਾਂ ਨੂੰ ਵਪਾਰਕ ਰੂਪ ਦੇਣ ਅਤੇ ਮਾਰਕੀਟ ਦੀਆਂ ਲੋੜਾਂ ਅਨੁਸਾਰ ਖੋਜ ਕਾਰਜਾਂ ਨੂੰ ਢਾਲਣ ‘ਤੇ ਜ਼ੋਰ ਦਿੱਤਾ ਗਿਆ।
 ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਨੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਉਨ੍ਹਾਂ ਦੇ ਪੇਸ਼ੇਵਰ ਸਫਰ ਲਈ ਲੋੜੀਂਦੇ ਮਨੋਵਿਗਿਆਨਕ ਤਰੀਕਿਆਂ ਨਾਲ ਲੈਸ ਕਰਨਾ ਹੈ।
ਵਿਸ਼ਾ ਮਾਹਿਰ  ਪ੍ਰੋ. ਵਿਧੂ ਮੋਹਨ ਨੇ ਵੱਖ ਵੱਖ ਮਨੋਵਿਗਿਆਨਕ ਸਿਧਾਂਤਾਂ ‘ਤੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਸ਼ਖਸੀਅਤ, ਸੋਚਣ ਦੀ ਪ੍ਰਕਿਰਿਆ ਅਤੇ ਸਮਾਜਿਕ ਕਾਰਕ ਮਿਲ ਕੇ ਇੱਕ ਉੱਦਮੀ ਦੇ ਵਿਵਹਾਰ ਨੂੰ ਘੜਦੇ ਹਨ।
 ਆਸਕ ਇਨਸਾਈਟਸ, ਨਵੀਂ ਦਿੱਲੀ ਦੇ ਡਾਇਰੈਕਟਰ  ਡਾ. ਅਕਸ਼ੈ ਕੁਮਾਰ  ਨੇ ਕਾਰੋਬਾਰੀ ਮੁਕਾਬਲੇਬਾਜ਼ੀ ਵਿੱਚ ਸਫਲਤਾ ਦੇ ਵਿਹਾਰਕ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੇ ਗਤੀਵਿਧੀਆਂ ਅਤੇ ਅਸਲ ਜੀਵਨ ਦੀਆਂ ਉਦਾਹਰਣਾਂ ਰਾਹੀਂ ਦੱਸਿਆ ਕਿ ਜ਼ਿੰਮੇਵਾਰ ਉੱਦਮੀ ਬਣਨ ਲਈ ਹਮਦਰਦੀ, ਨਿਮਰਤਾ ਅਤੇ ਇਮਾਨਦਾਰੀ ਵਰਗੇ ਗੁਣ ਕਿੰਨੇ ਜ਼ਰੂਰੀ ਹਨ।
ਡਾ. ਕਮਲਪ੍ਰੀਤ ਕੌਰ ਸੋਹੀ ਨੇ ਮਾਹਿਰ ਬੁਲਾਰਿਆਂ ਦੀ ਜਾਣ-ਪਛਾਣ ਕਰਵਾਈ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਧੰਨਵਾਦੀ ਭਾਸ਼ਣ ਅਡੀਸ਼ਨਲ ਪ੍ਰੋਵੋਸਟ ਡਾ. ਜਗਪ੍ਰੀਤ ਕੌਰ ਨੇ ਦਿੱਤਾ। ਉਨ੍ਹਾਂ ਨੇ ‘ਐਂਟਰਪ੍ਰੀਨਿਓਰਸ਼ਿਪ ਐਂਡ ਕਰੀਅਰ ਹੱਬ’ ਦੇ ਡਾਇਰੈਕਟਰ ਪ੍ਰੋ. ਹਿਮੇਂਦਰ ਭਾਰਤੀ ਦੇ ਸਹਿਯੋਗ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ।
ਵਰਕਸ਼ਾਪ ਦੀ ਸਮਾਪਤੀ ਮਨੋਵਿਗਿਆਨ ਵਿਭਾਗ ਦੇ ਪ੍ਰੋ. ਮਨਦੀਪ ਕੌਰ ਦੀ ਅਗਵਾਈ ਵਿੱਚ ਕਰਵਾਈ ਗਈ ਇੱਕ ਗਰੁੱਪ ਗਤੀਵਿਧੀ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਪ੍ਰੈਕਟੀਕਲ ਤੌਰ ‘ਤੇ ਉੱਦਮੀ ਹੁਨਰਾਂ ਬਾਰੇ ਸਿੱਖਿਆ।
Scroll to Top