Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਦਿਹਾੜੇ ’ਤੇ ਹੋਣਗੇ ਅਹਿਮ ਸਮਾਗਮ

ਪੰਜਾਬੀ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਦਿਹਾੜੇ ’ਤੇ ਹੋਣਗੇ ਅਹਿਮ ਸਮਾਗਮ

ਪਟਿਆਲਾ, 20 ਫਰਵਰੀ : ਪੰਜਾਬੀ ਭਾਸ਼ਾ ਦੇ ਨਾਂ ’ਤੇ ਬਣੀ ਪੰਜਾਬੀ ਯੂਨੀਵਰਸਿਟੀ ਵਿਖੇ 21 ਫ਼ਰਵਰੀ ਨੂੰ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ਨੂੰ ਉਤਸ਼ਾਹ ਨਾਲ਼ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਕਿਸੇ ਵੀ ਕੌਮ ਦੀ ਪਛਾਣ ਅਤੇ ਉਸ ਦੇ ਸੱਭਿਆਚਾਰ ਦਾ ਸਰਮਾਇਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਭਾਸ਼ਾ ਦੇ ਗੌਰਵ ਨੂੰ ਵਧਾਉਂਦੇ ਹਨ, ਸਗੋਂ ਵਿਦਵਾਨਾਂ ਅਤੇ ਵਿਦਿਆਰਥੀਆਂ ਨੂੰ ਇੱਕ ਅਜਿਹਾ ਮੰਚ ਪ੍ਰਦਾਨ ਕਰਦੇ ਹਨ ਜਿੱਥੇ ਭਾਸ਼ਾ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ‘ਤੇ ਚਰਚਾ ਕੀਤੀ ਜਾ ਸਕੇ।
ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਤਿੰਨ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ ਜਿਸ ਵਿੱਚ ਯੂਨੀਵਰਸਿਟੀ ਵਿੱਚ ਪੰਜਾਬੀ ਸਾਹਿਤਕ, ਅਕਾਦਮਿਕ ਜਗਤ ਦੀ ਉੱਘੀ ਸ਼ਖ਼ਸੀਅਤ ਗਿਆਨੀ ਲਾਲ ਸਿੰਘ ਜੀ ਨੂੰ ਸਮਰਪਿਤ ‘ਗਿਆਨੀ ਲਾਲ ਸਿੰਘ ਯਾਦਗਾਰੀ ਭਾਸ਼ਣ’ ਸੈਨੇਟ ਹਾਲ ਵਿਖੇ ਕਰਵਾਇਆ ਜਾਵੇਗਾ। ਇਸ ਭਾਸ਼ਣ ਵਿੱਚ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਡਾ. ਵਰਿਆਮ ਸਿੰਘ ਸੰਧੂ ‘ਮੁੱਖ ਬੁਲਾਰੇ’ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਕਰਨਗੇ।
ਇਸ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਹੋਰ ਵਿਭਾਗਾਂ ਵੱਲੋਂ ਪੰਜਾਬੀ ਭਾਸ਼ਾ ਦੇ ਹਵਾਲੇ ਨਾਲ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਪੀਪੀਟੀ ਦਿਖਾਈ ਜਾਵੇਗੀ ਤੇ ਵੱਖ-ਵੱਖ ਗਤੀਵਿਧੀਆਂ ਸੰਬੰਧੀ ਪ੍ਰਦਰਸ਼ਨੀ ਲਗਾਈ ਜਾਵੇਗੀ। ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਕਾਵਿ-ਉਚਾਰਨ, ਕਾਵਿ-ਗਾਇਨ ਅਤੇ ਭਾਸ਼ਣ ਆਦਿ ਮੁਕਾਬਲੇ ਸ਼ਾਮਲ ਹਨ। ਸ਼ਾਮ 06:00 ਵਜੇ ਗੁਰੂ ਤੇਗ ਬਹਾਦਰ ਹਾਲ ਵਿੱਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਅਤੇ ਪੰਜਾਬੀ ਵਿਭਾਗ ਵੱਲੋਂ ਉੱਘੇ ਅਦਾਕਾਰ ਰਾਣਾ ਰਣਬੀਰ ਦੇ ਚਰਚਿਤ ਨਾਟਕ ‘ਬੰਦੇ ਬਣੋ ਬੰਦੇ’ ਦੀ ਪੇਸ਼ਕਾਰੀ ਕੀਤੀ ਜਾਵੇਗੀ।
Scroll to Top