Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:00 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਹਰਪਾਲ ਜੁਨੇਜਾ ਅਤੇ ਡੀ ਸੀ ਵਰਜੀਤ ਵਾਲੀਆ ਵੱਲੋਂ ਵਿਰਾਸਤੀ ਸੈਰ ਨੂੰ ਹਰੀ ਝੰਡੀ

ਚੇਅਰਮੈਨ ਹਰਪਾਲ ਜੁਨੇਜਾ ਅਤੇ ਡੀ ਸੀ ਵਰਜੀਤ ਵਾਲੀਆ ਵੱਲੋਂ ਵਿਰਾਸਤੀ ਸੈਰ ਨੂੰ ਹਰੀ ਝੰਡੀ

ਪਟਿਆਲਾ, 20 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ‘ਪਟਿਆਲਾ ਹੈਰੀਟੇਜ ਫੈਸਟੀਵਲ-2026’ ਦੇ ਤਹਿਤ ਅੱਜ ਸ਼ਹਿਰ ਦੀ ਨੌਜਵਾਨ ਪੀੜ੍ਹੀ ਅਤੇ ਆਮ ਨਾਗਰਿਕਾਂ ਲਈ ਵਿਰਾਸਤੀ ਸੈਰ (ਹੈਰੀਟੇਜ ਵਾਕ) ਦਾ ਆਯੋਜਨ ਕੀਤਾ ਗਿਆ ਜਿਸ ਨੂੰ ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ਾਹੀ ਸਮਾਧਾਂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵਿਸ਼ੇਸ਼ ਉਪਰਾਲਾ ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਰਵੀ ਆਹਲੁਵਾਲੀਆ ਅਤੇ ਐਚ ਡੀ ਐੱਫ ਸੀ ਬੈਂਕ ਦੇ ਮੈਨੇਜਰ ਨਵੀਂਨ ਗੁਪਤਾ ਅਤੇ ਉਹਨਾਂ ਦੀ ਟੀਮ ਵੱਲੋਂ ਕਰਵਾਇਆ ਗਿਆ, ਜਿਸਦਾ ਮਕਸਦ ਵਿਦਿਆਰਥੀਆਂ ਅਤੇ ਪਟਿਆਲਵੀਆਂ ਨੂੰ ਆਪਣੇ ਸ਼ਹਿਰ ਦੀ  ਪੁਰਾਣੀ ਅਮੀਰ ਵਿਰਾਸਤ ਨਾਲ ਜੋੜਨਾ ਹੈ।

ਸ੍ਰੀ ਹਰਪਾਲ ਜੁਨੇਜਾ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਟਿਆਲਾ ਸ਼ਹਿਰ ਦੀ ਵਿਰਾਸਤ ਸਾਡੀ ਸਾਂਝੀ ਪਛਾਣ ਹੈ ਅਤੇ ਇਸ ਨੂੰ ਸਮਝਣਾ ਤੇ ਸੰਭਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਆਪਣੇ ਸ਼ਹਿਰ ਦੀ ਇਤਿਹਾਸਕ ਵਿਰਾਸਤ ਨਾਲ ਜਾਣੂ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਨੌਜਵਾਨ ਪੀੜ੍ਹੀ ਵਿੱਚ ਆਪਣੀ ਮਿੱਟੀ, ਸੱਭਿਆਚਾਰ ਅਤੇ ਇਤਿਹਾਸ ਪ੍ਰਤੀ ਮਾਣ ਦੀ ਭਾਵਨਾ ਪੈਦਾ ਹੁੰਦੀ ਹੈ। ਓਹਨਾ ਪਟਿਆਲਾ ਫਾਊਂਡੇਸ਼ਨ ਦੇ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਭਵਿੱਖ ਵਿੱਚ ਵੀ ਜਾਰੀ ਰਹਿਣਾ ਚਾਹੀਦਾ ਹੈ।

ਵਿਰਾਸਤੀ ਸੈਰ ਦੀ ਸ਼ੁਰੂਆਤ ਸ਼ਾਹੀ ਸਮਾਧਾਂ ਤੋਂ ਹੋਈ, ਜਿੱਥੇ ਪਟਿਆਲਾ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਸਮੇਤ ਰਿਆਸਤ ਦੇ ਹੋਰ ਪਰਿਵਾਰਕ ਮੈਂਬਰਾਂ ਦੀਆਂ ਸਮਾਧੀਆਂ ਸਥਿਤ ਹਨ। ਇੱਥੇ ਭਾਗ ਲੈਣ ਵਾਲਿਆਂ ਨੂੰ ਰਿਆਸਤ ਦੇ ਇਤਿਹਾਸ ਅਤੇ ਵਿਰਾਸਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਤੋਂ ਬਾਅਦ ਯਾਤਰਾ ਹਵੇਲੀ ਮੁਹੱਲਾ ਛੱਤਾ ਨਾਨੂੰਮਲ, ਬਰਤਨ ਬਾਜ਼ਾਰ, ਮਿਸ਼ਰੀ ਬਾਜ਼ਾਰ, ਰੂਪ ਚੰਦ ਮੁਹੱਲਾ ਅਤੇ ਸੱਪਾਂ ਵਾਲੀ ਗਲੀ ਤੋਂ ਹੁੰਦੀ ਹੋਈ ਅੱਗੇ ਵਧੀ। ਬਰਤਨ ਬਾਜ਼ਾਰ ਬਾਰੇ ਦੱਸਿਆ ਗਿਆ ਕਿ ਇਹ ਸ਼ਹਿਰ ਦੀ ਸਥਾਪਨਾ ਸਮੇਂ ਤੋਂ ਹੀ ਮੌਜੂਦ ਹੈ ਅਤੇ ਕਰੀਬ 262 ਸਾਲ ਪੁਰਾਣਾ ਹੈ। ਇੱਥੇ ਪਿੱਤਲ ਦੇ ਭਾਂਡਿਆਂ ਨੂੰ ਕਲੀ ਕਰਨ ਦੀ ਪ੍ਰਾਚੀਨ ਪ੍ਰੰਪਰਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਸੈਰ ਦੌਰਾਨ ਇਤਿਹਾਸਕ ਮਹੱਤਤਾ ਵਾਲੇ ਰਾਜੇਸ਼ਵਰੀ ਸ਼ਿਵ ਮੰਦਰ, ਕੋਤਵਾਲੀ ਅਤੇ ਦਰਸ਼ਨੀ ਗੇਟ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ। ਦਰਸ਼ਨੀ ਗੇਟ ਕਦੇ ਪਟਿਆਲਾ ਸ਼ਹਿਰ ਵਿੱਚ ਦਾਖਲ ਹੋਣ ਦਾ ਪ੍ਰਮੁੱਖ ਦਰਵਾਜ਼ਾ ਹੁੰਦਾ ਸੀ।

ਅੰਤ ਵਿੱਚ ਇਹ ਵਿਰਾਸਤੀ ਸੈਰ ਕਿਲ੍ਹਾ ਮੁਬਾਰਕ ਵਿਖੇ ਜਾ ਕੇ ਸਮਾਪਤ ਹੋਈ, ਜੋ ਪਟਿਆਲਾ ਰਿਆਸਤ ਦਾ ਕੇਂਦਰ ਰਹਿ ਚੁੱਕਾ ਹੈ ਅਤੇ ਜਿੱਥੇ ਤੋਂ ਰਿਆਸਤ ਦੀ ਬੁਨਿਆਦ ਮਜ਼ਬੂਤ ਹੋਈ। ਭਾਗੀਦਾਰਾਂ ਨੇ ਇਸ ਸੈਰ ਨੂੰ ਬਹੁਤ ਹੀ ਜਾਣਕਾਰੀਭਰਪੂਰ ਅਤੇ ਪ੍ਰੇਰਣਾਦਾਇਕ ਦੱਸਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਇਹ ਉਪਰਾਲਾ ਸ਼ਹਿਰ ਵਾਸੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਪਟਿਆਲਵੀ ਮੌਜੂਦ ਸਨ।

Scroll to Top