Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:03 pm

+91 90915 01313 , +91 90916 01313

punjabbanni@gmail.com
punjabbani@yahoo.com

‘ਫਲਾਇੰਗ ਖਾਲਸਾ ਵਰਲਡ ਟੂਰ’ ਦੀ ਪੇਰੂ ਵਿੱਚ ਹਾਦਸੇ ਦੌਰਾਨ ਮੌਤ

‘ਫਲਾਇੰਗ ਖਾਲਸਾ ਵਰਲਡ ਟੂਰ’ ਦੀ ਪੇਰੂ ਵਿੱਚ ਹਾਦਸੇ ਦੌਰਾਨ ਮੌਤ

ਚੰਡੀਗੜ੍ਹ, 5 ਮਾਰਚ : ਕੈਨੇਡਾ ਦੇ ਰਹਿਣ ਵਾਲੇ ਵਸਨੀਕ 42 ਸਾਲਾ ਰਘਬੀਰ ਸਿੰਘ ਭਰੋਵਾਲ ਜੋਕਿ ਫਲਾਇੰਗ ਖਾਲਸਾ ਵਰਲਡ ਟੂਰ ਨਾਲ ਮਸਹੂਰ ਸਨ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ‘ਫਲਾਇੰਗ ਖਾਲਸਾ ਵਰਲਡ ਟੂਰ’ ਦੇ ਨਾਂ ਹੇਠ ਆਪਣੀ ਹਾਰਲੇ ਮੋਟਰਸਾਈਕਲ ’ਤੇ ਇਕੱਲੇ ਹੀ ਵਿਸ਼ਵ ਯਾਤਰਾ ’ਤੇ ਨਿਕਲੇ ਹੋਏ ਸਨ।

ਪੇਸ਼ੇ ਤੋਂ ਇਮੀਗ੍ਰੇਸ਼ਨ ਕੰਸਲਟੈਂਟ ਰਘਬੀਰ ਸਿੰਘ ਤਿੰਨ ਬੱਚਿਆਂ ਦੇ ਪਿਤਾ ਸਨ। ਉਨ੍ਹਾਂ ਦਾ ਟੀਚਾ 31 ਦੇਸ਼ਾਂ ਦੀ ਯਾਤਰਾ ਪੂਰੀ ਕਰਨਾ ਸੀ, ਜਿਸ ਦੀ ਸ਼ੁਰੂਆਤ ਉਨ੍ਹਾਂ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਕੀਤੀ ਸੀ।

ਹਾਦਸੇ ਤੋਂ ਤਿੰਨ ਦਿਨ ਪਹਿਲਾਂ ਉਨ੍ਹਾਂ ਨੇ ਪੇਰੂ ਤੋਂ ਸੋਸ਼ਲ ਮੀਡੀਆ ’ਤੇ ਆਪਣੀ ਆਖਰੀ ਵੀਡੀਓ ਸਾਂਝੀ ਕੀਤੀ ਸੀ, ਜਿਸਤੋ ਬਾਅਦ ਉਨਾ ਦਾਪਰਿਵਾਰ ਨਾਲ ਕੋਈ ਸੰਪਰਕ ਨਾਲ ਹੋਣ ਕਾਰਨ ਤਾਂ ਰਿਸ਼ਤੇਦਾਰਾਂ ਨੇ ਸਥਾਨਕ ਅਧਿਕਾਰੀਆਂ ਰਾਹੀਂ ਉਨ੍ਹਾਂ ਦੀ ਭਾਲ ਕਰਵਾਈ। ਮੰਗਲਵਾਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਨੂੰ ਲੈ ਕੇ ਪਰਿਵਾਰ ਭਾਰੀ ਦੁਖ ਵਿਚ ਹੈ।

Scroll to Top