Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਧੁੰਦ ਕਾਰਨ ਹਾਦਸਾ : ਟਿੱਪਰ-ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ

ਧੁੰਦ ਕਾਰਨ ਹਾਦਸਾ : ਟਿੱਪਰ-ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ

ਨਾਭਾ, 6 ਮਾਰਚ : ਨਾਭਾ-ਅਮਲੋਹ ਮੁੱਖ ਸੜਕ ’ਤੇ ਪਿੰਡ ਲੁਬਾਣਾ ਦੇ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੁਰਘਟਨਾ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ, ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋਣ ਕਾਰਨ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੋਵੇਂ ਪਿੰਡ ਲੁਬਾਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਜਾਣਕਾਰੀ ਦੇ ਅਨੁਸਾਰ ਜਿਵੇ ਹੀ ਹਾਦਸਾ ਵਾਪਰ‌ਿਆ ਤਾਂ ਨੇੜੇ ਦੇ ਪਿੰਡ ਦੇ ਲੋਕਾਂ ਨੇ ਮਦਦ ਲਈ ਟਰੈਕਟਰ ਟਰਾਲੀਆਂ ਰਾਹੀ ਲੋਕਾਂ ਨੂੰ ਬਾਹਰ ਕਢਿਆ। ਚਸ਼ਮਦੀਦਾਂ ਮੁਤਾਬਕ ਟਿੱਪਰ ਚਾਲਕ ਨੇ ਮੋਟਰਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਵਾਹਨ ਬੇਕਾਬੂ ਹੋ ਕੇ ਸਾਹਮਣੇ ਆ ਰਹੀ ਨਿੱਜੀ ਬੱਸ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਟਿੱਪਰ ਅਤੇ ਬੱਸ ਦੇ ਅੱਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੀ ਹੋ ਗਏ। ਜਖ਼ਮੀਆਂ ਨੂੰ ਇਲਾਜ ਲਈ ਨਾਭਾ, ਪਟਿਆਲਾ ਅਤੇ ਭਾਦਸੋਂ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

Advertisement
Advertisement
Advertisement
Advertisement
Scroll to Top