Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

ਦੁਆਰਾ: Punjab Bani ਪ੍ਰਕਾਸ਼ਿਤ :Friday, 01 September, 2023, 07:12 PM

ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
ਅਰਜੀਆਂ ਭੇਜਣ ਦੀ ਆਖਰੀ ਮਿਤੀ 15 ਸਤੰਬਰ
ਚੰਡੀਗੜ੍ਹ, 1 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।
ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।