Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:58 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਬਨ ਅਸਟੇਟ ਨਿਵਾਸੀਆਂ ਦੇ ਸਾਰੇ ਮੁੱਖ ਮੁੱਦੇ ਇੱਕ ਨਿਸ਼ਚਿਤ ਸਮਾਂ-ਸੀਮਾ ਦੇ ਅੰਦਰ ਹੱਲ ਕੀਤੇ ਜਾਣਗੇ: ਡਾ. ਬਲਬੀਰ ਸਿੰਘ

ਅਰਬਨ ਅਸਟੇਟ ਨਿਵਾਸੀਆਂ ਦੇ ਸਾਰੇ ਮੁੱਖ ਮੁੱਦੇ ਇੱਕ ਨਿਸ਼ਚਿਤ ਸਮਾਂ-ਸੀਮਾ ਦੇ ਅੰਦਰ ਹੱਲ ਕੀਤੇ ਜਾਣਗੇ: ਡਾ. ਬਲਬੀਰ ਸਿੰਘ

ਪਟਿਆਲਾ, 2 ਮਾਰਚ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਕਾਸ ਅਥਾਰਟੀ ਦੇ ਸੀਏ ਅਪਰਨਾ ਐਮਬੀ, ਏਸੀਏ ਪਰਮਦੀਪ ਸਿੰਘ ਅਤੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਅਰਬਨ ਅਸਟੇਟ, ਪਟਿਆਲਾ ਦੇ ਨਿਵਾਸੀਆਂ ਨੂੰ ਦਰਪੇਸ਼ ਮੁੱਖ ਮੁਸ਼ਕਲਾਂ ਦੇ ਹੱਲ ਲਈ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ।

ਡਾ. ਬਲਬੀਰ ਸਿੰਘ ਨੇ ਨਿਵਾਸੀਆਂ ਦੁਆਰਾ ਉਠਾਈਆਂ ਗਈਆਂ ਸਾਰੀਆਂ ਮੁਸ਼ਕਲਾਂ ਸੁਣਦਿਆਂ ਭਰੋਸਾ ਦਿੱਤਾ ਕਿ ਅਰਬਨ ਅਸਟੇਟ ਦੀਆਂ ਸਾਰੀਆਂ ਪ੍ਰਮੁੱਖ ਸਮੱਸਿਆਵਾਂ ਨੂੰ ਇੱਕ ਨਿਸ਼ਚਿਤ ਸਮਾਂ-ਸੀਮਾ ਦੇ ਅੰਦਰ ਹੱਲ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਰਬਨ ਅਸਟੇਟ ਵਿੱਚ ਇੱਕ ਕਮਿਊਨਿਟੀ ਹੈਲਥ ਸੈਂਟਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਵਿੱਚ ਇੱਕ ਨਵਾਂ ਸਰਕਾਰੀ ਸਕੂਲ ਖੋਲ੍ਹਣ ਦੇ ਪ੍ਰਸਤਾਵ ‘ਤੇ ਸਿੱਖਿਆ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ, ਪ੍ਰੋਜੈਕਟ ਲਈ ਢੁਕਵੀਂ ਜ਼ਮੀਨ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ, ਜਿਸ ਕਰਕੇ ਅਰਬਨ ਅਸਟੇਟ ਨਿਵਾਸੀਆਂ ਨੂੰ ਵੀ ਇਸ ਦਾ ਲਾਭ ਮਿਲੇਗਾ।

ਸਿਹਤ ਮੰਤਰੀ ਨੇ ਵਸਨੀਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਵਿਭਾਗ ਵੱਲੋਂ ਕੀਤੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਮਾਰਚ ਦੇ ਤੀਜੇ ਹਫ਼ਤੇ ਉਹ ਦੁਬਾਰਾ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਨਾਲ ਸਮੀਖਿਆ ਮੀਟਿੰਗ ਕਰਨਗੇ।

ਮੀਟਿੰਗ ਦੌਰਾਨ, ਵਸਨੀਕਾਂ ਨੇ ਕਈ ਮੰਗਾਂ ਉਠਾਈਆਂ, ਜਿਨ੍ਹਾਂ ਵਿੱਚ ਫੇਜ਼-1 ਵਿੱਚ ਇੱਕ ਇਨਡੋਰ ਬੈਡਮਿੰਟਨ ਕੋਰਟ ਦਾ ਨਿਰਮਾਣ, ਸੇਵਾ ਕੇਂਦਰ ਤੇ ਇੱਕ ਕਮਿਊਨਿਟੀ ਸੈਂਟਰ ਬਣਾਉਣਾ, ਸੜਕਾਂ ਦੀ ਮੁਰੰਮਤ, ਮੀਂਹ ਦੇ ਪਾਣੀ ਦੀ ਨਿਕਾਸੀ, ਟ੍ਰੈਫਿਕ ਭੀੜ ਦੇ ਪ੍ਰਬੰਧਨ ਲਈ ਉਪਾਅ, ਅਵਾਰਾ ਕੁੱਤਿਆਂ ਅਤੇ ਅਵਾਰਾ ਪਸ਼ੂਆਂ ‘ਤੇ ਕਾਬੂ, ਕੂੜਾ ਇਕੱਠਾ ਕਰਨ ਵਿੱਚ ਸੁਧਾਰ, ਅਤੇ ਵਾਧੂ ਜਨਤਕ ਪਖਾਨੇ ਅਤੇ ਹੋਰ ਨਾਗਰਿਕ ਸਹੂਲਤਾਂ ਦੀ ਵਿਵਸਥਾ ਸ਼ਾਮਲ ਹੈ।

Scroll to Top