ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਸਨਮਾਨਤ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਸਨਮਾਨਤ
ਗੁਰਦੁਆਰਾ ਪ੍ਰਬੰਧਕਾਂ ਨੇ ਗੁਰੂ ਘਰ ਪੁੱਜਣ ’ਤੇ ਕੀਤਾ ਸਨਮਾਨਤ
ਪਟਿਆਲਾ 1 ਸਤੰਬਰ ()
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੇ ਜਿਥੇ ਗੁਰੂ ਘਰ ਮੱਥਾ ਟੇਕਿਆ, ਉਥੇ ਹੀ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਇਸ ਦੌਰਾਨ ਸਿੰਘ ਸਾਹਿਬ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਪ੍ਰਚਾਰ ਪਸਾਰ ਨਾਲ ਸਬੰਧਤ ਵਿਚਾਰਾਂ ਵੀ ਕੀਤੀਆਂ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਅਤੇ ਜੈਤੋ ਮੋਰਚੇ ਦੇ ਸ਼ਹੀਦਾਂ ਨਾਲ ਸਬੰਧਤ ਮਨਾਈਆਂ ਜਾ ਰਹੀਆਂ ਸ਼ਤਾਬਦੀਆਂ ਨੂੰ ਲੈ ਕੇ ਉਲੀਕੇ ਧਾਰਮਕ ਸਮਾਗਮਾਂ ਬਾਰੇ ਵੀ ਦੀਰਘ ਵਿਚਾਰਾਂ ਕਰਕੇ ਰੂਪ ਰੇਖਾ ਉਲੀਕੀ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਭੇਂਟ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਭਾਈ ਦਰਸ਼ਨ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੇ ਸਮੂਹ ਸਟਾਫ ਮੈਂਬਰ ਆਦਿ ਵੀ ਹਾਜ਼ਰ ਸਨ।
