Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ 'ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ 'ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ

ਪਟਿਆਲਾ, 3 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜਮਾਂਦਰੂ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਦੇ ਮਾਪਿਆਂ ਨੂੰ ਅਜਿਹੇ ਬੱਚਿਆਂ ਦੇ ਮੁਫ਼ਤ ਇਲਾਜ ਲਈ ਫ਼ੌਰੀ ਸਰਕਾਰੀ ਰਜਿੰਦਰਾ ਹਸਪਤਾਲ ‘ਚ ਆਉਣ ਦਾ ਸੱਦਾ ਦਿੱਤਾ ਹੈ। ਸਿਹਤ ਮੰਤਰੀ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਪਹਿਲੀ ਸਫ਼ਲ ਕੋਕਲੀਅਰ ਇੰਪਲਾਂਟ ਸਰਜਰੀ ਦੀ ਲਾਭਪਾਤਰੀ 4 ਸਾਲਾ ਬੱਚੀ ਅਤੇ ਉਸ ਦੇ ਮਾਪਿਆਂ ਨਾਲ ਮੁਲਾਕਾਤ ਕਰਨ ਪੁੱਜੇ ਹੋਏ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਰਜਿੰਦਰਾ ਹਸਪਤਾਲ ‘ਚ ਮਾਹਰ ਡਾਕਟਰ ਤਾਂ ਮੌਜੂਦ ਸਨ, ਪਰੰਤੂ ਸਾਜੋ-ਸਮਾਨ ਦੀ ਕਮੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪੂਰਾ ਕਰਕੇ ਅਜਿਹੇ ਪ੍ਰਬੰਧ ਕੀਤੇ ਹਨ, ਕਿ ਹੁਣ ਵੈਂਟੀਲੇਟਰ ਜਾਂ ਤਕਨੀਕੀ ਸਾਧਨਾਂ ਦੀ ਘਾਟ ਕਰਕੇ ਕਿਸੇ ਮਰੀਜ ਨੂੰ ਕਿਸੇ ਪ੍ਰਾਈਵੇਟ ਹਸਪਤਾਲ ਜਾਂ ਪੀ.ਜੀ.ਆਈ. ਨਹੀਂ ਜਾਣਾ ਪਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਮਾਂਦਰੂ ਗੁੰਗੇ-ਬਹਿਰੇ ਬੱਚਿਆਂ ਦੇ 10 ਤੋਂ 12 ਲੱਖ ਰੁਪਏ ਦੇ ਮਹਿੰਗੇ ਇਲਾਜ ਲਈ ਰਜਿੰਦਰਾ ਹਸਪਤਾਲ ‘ਚ ਈ.ਐਨ.ਟੀ. ਦੇ ਮਾਹਰ ਡਾਕਟਰ ਤਾਂ ਸਨ ਪਰੰਤੂ ਆਡੀਓਮੀਟਰੀ, ਪੈਰਾ, ਸਪੀਚ ਥ੍ਰੈਪਿਸਟ ਤੇ ਹੋਰ ਤਕਨੀਕੀ ਸਾਜੋ-ਸਮਾਨ ਦੀ ਘਾਟ ਸੀ, ਜਿਸ ਨੂੰ ਤੁਰੰਤ ਪੂਰਾ ਕੀਤਾ ਗਿਆ ਹੈ ਅਤੇ ਹੁਣ ਇਸ ਸਰਜਰੀ ਦੀ ਸਹੂਲਤ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਮੁਹੱਈਆ ਹੋ ਗਈ ਹੈ।

ਸਮਾਣਾ ਨੇੜਲੇ ਪਿੰਡ ਕੁਲਾਰਾਂ ਤੋਂ ਆਏ ਬੱਚੀ ਗੁਨੀਤ ਕੌਰ ਦੇ ਮਾਪਿਆਂ ਪਰਮਜੀਤ ਕੌਰ ਤੇ ਜਸਵੀਰ ਦਾਸ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਰਾਜਿੰਦਰਾ ਹਸਪਤਾਲ ਦੇ ਈ.ਐਨ.ਟੀ. ਵਿਭਾਗ ਦੇ ਡਾਕਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਉਨ੍ਹਾਂ ਦੀ ਬੱਚੀ ਹੁਣ ਸਦਾ ਲਈ ਗੁੰਗੀ-ਬਹਿਰੇ ਹੋਣ ਦੀ ਅਪੰਗਤਾ ਦਾ ਸ਼ਿਕਾਰ ਨਹੀਂ ਰਹੇਗੀ, ਜਿਸ ਨਾਲ ਉਨ੍ਹਾਂ ਦੀ ਬੱਚੀ ਦਾ ਭਵਿੱਖ ਸੁਨਹਿਰਾ ਹੋ ਗਿਆ ਹੈ।

ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਲਿਵਰ ਤੇ ਗੁਰਦਾ ਟਰਾਂਸਪਲਾਂਟ ਸਮੇਤ ਦਿਲ, ਦਿਮਾਗ ਅਤੇ ਰੀਡ ਦੀ ਹੱਡੀ ਦੇ ਉਪਰੇਸ਼ਨ ਵੀ ਸਰਕਾਰੀ ਹਸਪਤਾਲਾਂ ‘ਚ ਕੀਤੇ ਜਾ ਰਹੇ ਹਨ। ਸਰਕਾਰੀ ਰਜਿੰਦਰਾ ਹਸਪਤਾਲ ਦੇ ਸਾਰੇ ਉਪਰੇਸ਼ਨ ਮੌਡੁਲਰ ਉਪਰੇਸ਼ਨ ਥੀਏਟਰ ਬਣ ਰਹੇ ਹਨ, ਟਰੌਮਾ ਸੈਂਟਰ ਵੀ ਬਣ ਰਿਹਾ ਹੈ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਹੁਤ ਵੱਡੀ ਉਪਲਬੱਧੀ ਹੈ।

Advertisement
Advertisement
Advertisement
Advertisement
Scroll to Top