ਜਸਵੰਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨਿਯੁਕਤ
ਜਸਵੰਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨਿਯੁਕਤ
ਪਟਿਆਲਾ, 1 ਸਤੰਬਰ:
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਜਸਵੰਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਇਡ੍ਰੋਲੋਜੀ) ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਨੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸ਼੍ਰੀ ਜਸਵੰਤ ਸਿੰਘ ਨੇ ਬਤੌਰ ਸੰਯੁਕਤ ਡਾਇਰੈਕਟਰ (ਹਾਇਡ੍ਰੋਲੋਜੀ) ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਹਿਤ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਅਤੇ ਸਮੂਹ ਸਟਾਫ਼ ਪਟਿਆਲਾ ਨੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ, ਪੰਜਾਬ ਨੂੰ ਉਨ੍ਹਾਂ ਵੱਲੋਂ ਕੀਤੀ ਅਪੀਲ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ।