Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:03 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਵਿਖੇ 'ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ' ਵਿਸ਼ੇ 'ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਯੂਨੀਵਰਸਿਟੀ ਵਿਖੇ 'ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ' ਵਿਸ਼ੇ 'ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਪਟਿਆਲਾ, 3 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਹੋਈ ਇਸ ਕਾਨਫ਼ਰੰਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 450 ਪ੍ਰਤੀਭਾਗੀਆਂ ਨੇ ਭਾਗ ਲਿਆ। ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ  ਵਾਤਾਵਰਣ ਸੰਕਟ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਦਾ ਹੱਲ ਕੇਵਲ ਸਰਕਾਰੀ ਨੀਤੀਆਂ ਨਾਲ ਨਹੀਂ, ਸਗੋਂ ਸਮੂਹਿਕ ਮਨੁੱਖੀ ਯਤਨਾਂ ਅਤੇ ਵਿਗਿਆਨਕ ਪਹਿਲਕਦਮੀਆਂ ਨਾਲ ਹੀ ਸੰਭਵ ਹੈ।
​ਉਨ੍ਹਾਂ ਕਿਹਾ ਵਿਕਾਸ ਅਜਿਹਾ ਹੋਣਾ ਚਾਹੀਦਾ ਹੈ ਜੋ ਕੁਦਰਤੀ ਸਰੋਤਾਂ ਨੂੰ ਖ਼ਤਮ ਨਾ ਕਰੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ।
ਮਾਲਟਾ ਦੇਸ ਦੀ ਵਿਗਿਆਨੀ ਗੈਬਰੀਏਲਾ ਬੋਰਡਾ ਨੇ ਆਪਣੇ ਭਾਸ਼ਣ ਵਿੱਚ ਜਲਵਾਯੂ ਪਰਿਵਰਤਨ ਨਾਲ ਲੜਨ ਲਈ ਪੱਛਮੀ ਦੇਸ਼ਾਂ ਦੁਆਰਾ ਦਿੱਤੀ ਜਾਂਦੀ ਵਿੱਤੀ ਸਹਾਇਤਾ ਅਤੇ ਭਾਰਤ ਵਿੱਚ ਇਸ ਦੀ ਲੋੜ ‘ਤੇ ਜ਼ੋਰ ਦਿੱਤਾ।
ਕਾਨਫ਼ਰੰਸ ਦੌਰਾਨ ਡਾ. ਰਸਿਕ ਰਵਿੰਦਰਾ (ਗੋਆ) ਨੇ ਅੰਟਾਰਕਟਿਕਾ ਮੁਹਿੰਮਾਂ ਬਾਰੇ ਦੱਸਿਆ ਕਿ ਕਿਵੇਂ ਬਰਫ਼ ਹੇਠਲੇ ਰਾਜ਼ ਖੋਲ੍ਹਣ ਲਈ ਖੋਜ ਜਾਰੀ ਹੈ, ਪਰ ਜਲਵਾਯੂ ਪਰਿਵਰਤਨ ਕਾਰਨ ਗਲੇਸ਼ੀਅਰਾਂ ਦਾ ਪਿਘਲਣਾ ਇੱਕ ਵੱਡੀ ਚਿੰਤਾ ਹੈ।
 ਪ੍ਰੋ. ਅਮਿਤ ਧੀਰ (ਥਾਪਰ ਇੰਸਟੀਚਿਊਟ) ਨੇ ਪਿੰਡਾਂ ਦੇ ਛੱਪੜਾਂ ਨੂੰ ਸਾਫ਼ ਕਰਨ ਲਈ ‘ਥਾਪਰ ਮਾਡਲ’ ਬਾਰੇ ਦੱਸਿਆ, ਜਿਸ ਨੂੰ ਪੰਜਾਬ ਸਰਕਾਰ ਨੇ 1200 ਪਿੰਡਾਂ ਵਿੱਚ ਲਾਗੂ ਕੀਤਾ ਹੈ।
 ਡਾ. ਜਸਪ੍ਰੀਤ ਸਿੰਘ ਧਾਊ (ਅਮਰੀਕਾ) ਨੇ ਅੱਗ ਬੁਝਾਉਣ ਵਾਲੇ ਟਿਕਾਊ ਫੋਮ ਬਾਰੇ ਆਪਣੀ ਪੇਟੈਂਟ ਖੋਜ ਸਾਂਝੀ ਕੀਤੀ।
 ਪ੍ਰੋ. ਮੇਵਾ ਸਿੰਘ (ਮੈਸੂਰ) ਨੇ ਪੱਛਮੀ ਘਾਟਾਂ ਵਿੱਚ ਬਾਂਦਰਾਂ ਦੀਆਂ ਪ੍ਰਜਾਤੀਆਂ ਦੀ ਸੰਭਾਲ ਅਤੇ ਬੰਜਰ ਜ਼ਮੀਨ ਨੂੰ ਜੰਗਲ ਵਿੱਚ ਬਦਲਣ ਦੇ ਤਜਰਬੇ ਸਾਂਝੇ ਕੀਤੇ।
ਕਾਨਫ਼ਰੰਸ ਦੇ ਕਨਵੀਨਰ ਡਾ. ਉਂਕਾਰ ਸਿੰਘ ਬੜੈਚ ਨੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਵਾਤਾਵਰਣ ਸੰਕਟ ਇੱਕ ਵਿਸ਼ਵਵਿਆਪੀ ਸਮੱਸਿਆ ਹੈ ਅਤੇ ਪੰਜਾਬ ਵੀ ਇਸ ਤੋਂ ਅਛੂਤਾ ਨਹੀਂ ਹੈ। ਝੋਨੇ ਅਤੇ ਕਣਕ ਵਰਗੀਆਂ ਪਾਣੀ ਦੀ ਜ਼ਿਆਦਾ ਖਪਤ ਵਾਲੀਆਂ ਫ਼ਸਲਾਂ ਕਾਰਨ ਪੰਜਾਬ ਦਾ ਜ਼ਮੀਨੀ ਪਾਣੀ ਬਹੁਤ ਨੀਵਾਂ ਜਾ ਰਿਹਾ ਹੈ।
 ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਡਾਇਰੈਕਟਰ ਪ੍ਰੋ. ਹਿਮੇਂਦਰ ਭਾਰਤੀ ਨੇ ਕਿਹਾ ਕਿ ਵਾਤਾਵਰਣ ਸੰਕਟ ਮਨੁੱਖ ਦੁਆਰਾ ਪੈਦਾ ਕੀਤਾ ਗਿਆ ਹੈ, ਜਦਕਿ ਕੁਦਰਤ ਆਪਣੇ ਆਪ ਵਿੱਚ ਟਿਕਾਊ ਹੈ। ਮਨੁੱਖ ਨੂੰ ਸਥਿਤੀ ਦੀ ਗੰਭੀਰਤਾ ਸਮਝਦਿਆਂ ਵਾਤਾਵਰਣ ਦੀ ਰਾਖੀ ਲਈ ਅੱਗੇ ਆਉਣਾ ਚਾਹੀਦਾ ਹੈ।
ਦੂਜੇ ਦਿਨ ਸਮਾਪਤੀ ਸਮਾਰੋਹ ਵਿੱਚ ਸ਼੍ਰੀਮਤੀ ਹਰਜੋਤ ਕੌਰ (ਐੱਸ.ਡੀ.ਐੱਮ.) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਕਾਨਫਰੰਸ ਦੌਰਾਨ ਪੇਪਰ ਪੜ੍ਹਨ, ਪੋਸਟਰ ਮੇਕਿੰਗ ਅਤੇ ਫੋਟੋਗ੍ਰਾਫੀ ਮੁਕਾਬਲੇ ਵੀ ਕਰਵਾਏ ਗਏ।
Scroll to Top