Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 10:07 pm

+91 90915 01313 , +91 90916 01313

punjabbanni@gmail.com
punjabbani@yahoo.com

ਪੈਰਾ ਖਿਡਾਰੀਆਂ ਨੇ ਲਹਿਰਾਇਆ ਹਰਿਆਣਾ ਦਾ ਪਰਚਮ, 95 ਤਮਗਿਆਂ ਨਾਲ ਬਣੇ ਓਵਰਆਲ ਚੈਂਪੀਅਨ

ਪੈਰਾ ਖਿਡਾਰੀਆਂ ਨੇ ਲਹਿਰਾਇਆ ਹਰਿਆਣਾ ਦਾ ਪਰਚਮ, 95 ਤਮਗਿਆਂ ਨਾਲ ਬਣੇ ਓਵਰਆਲ ਚੈਂਪੀਅਨ

ਚੰਡੀਗੜ੍ਹ, 23 ਮਾਰਚ 2026: ਪੈਰਾ ਖਿਡਾਰੀਆਂ ਵਲੋ ਦੇਸ਼ ਦਾ ਪਰਚਮ ਲਹਿਰਾਉਣ ਤੇ ਮੋਕੇ ਤੇ ਖੁਸ਼ੀ ਸਾਂਝੀ ਕਰਦਿਆਂ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ 24ਵੀਂ ਰਾਸ਼ਟਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਿਆਣਾ ਦੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸੂਬੇ ਲਈ ਬਹੁਤ ਮਾਣ ਦੀ ਗੱਲ ਹੈ।

ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ, ਕੋਚਾਂ ਅਤੇ ਸਹਾਇਕ ਸਟਾਫ਼ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਂਝੀ ਮਿਹਨਤ ਨਾਲ ਹਰਿਆਣਾ ਨੇ ਦੇਸ਼ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ 17 ਤੋਂ 21 ਮਾਰਚ ਤੱਕ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿੱਚ ਹੋਈ ਇਸ ਰਾਸ਼ਟਰੀ ਚੈਂਪੀਅਨਸ਼ਿਪ ਦੌਰਾਨ ਹਰਿਆਣਾ ਦੇ ਪੈਰਾ ਐਥਲੀਟਾਂ ਨੇ ਕੁੱਲ 95 ਤਮਗੇ ਜਿੱਤ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਵਿੱਚ 39 ਸੋਨੇ, 31 ਚਾਂਦੀ ਅਤੇ 25 ਕਾਂਸੀ ਦੇ ਤਮਗੇ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੀ ਕਠਿਨ ਮਿਹਨਤ, ਦ੍ਰਿੜ ਨਿਸ਼ਚੇ ਅਤੇ ਅਟੱਲ ਹੌਂਸਲੇ ਦੀ ਸਪੱਸ਼ਟ ਮਿਸਾਲ ਹੈ। ਨਾਲ ਹੀ ਇਹ ਜਿੱਤ ਸਿਰਫ ਖੇਡ ਮੈਦਾਨ ਵਿੱਚ ਹੀ ਨਹੀਂ, ਸਗੋਂ ਸਮਾਜ ਵਿੱਚ ਪੈਰਾ ਖਿਡਾਰੀਆਂ ਦੀ ਯੋਗਤਾ ਅਤੇ ਹੌਸਲੇ ਨੂੰ ਵੀ ਦਰਸਾਉਂਦੀ ਹੈ।

 

Scroll to Top