Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:13 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ

ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ

ਪਟਿਆਲਾ, 23 ਮਾਰਚ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਅੱਜ ਬਡੂੰਗਰ, ਗੁਰੂ ਨਾਨਕ ਨਗਰ ਵਾਰਡ ਨੰਬਰ 54 ਤੋਂ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ।

ਗੋਗੀਆ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ। ਇਸ ਮੌਕੇ ਕੌਂਸਲਰ ਜਗਮੋਹਨ ਸਿੰਘ, ਬਲਾਕ ਪ੍ਰਧਾਨ ਅਸ਼ੋਕ ਬਿੱਟੂ, ਤੀਰਥ ਯਾਤਰਾ ਮੈਨੇਜਰ ਰਮਨਪ੍ਰੀਤ ਕੌਰ ਬਾਲੀ, ਗੁਰਮੇਲ ਸਿੰਘ ਭੱਟੀ, ਦਰਸ਼ਨ ਸਿੰਘ, ਅਮਰੀਕ ਸਿੰਘ, ਪਬਲਿਕ ਹੈਲਪ ਫਾਊਂਡੇਸ਼ਨ ਤੋਂ ਰਵਿੰਦਰ ਸਿੰਘ ਰਵੀ ਤੇ ਸਤੀਸ਼ ਕੁਮਾਰ ਵੀ ਹਾਜ਼ਰ ਸਨ।

ਮੇਅਰ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ।

ਕੁੰਦਨ ਗੋਗੀਆ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਵੇਗਾ ਅਤੇ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋਵੇਗੀ।

ਮੇਅਰ ਨੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਬੇਨਤੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ।

Scroll to Top