Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:13 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ

ਪਟਿਆਲਾ 23 ਮਾਰਚ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਨਾਲ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਲੜੂ, ਜਥੇਦਾਰ ਅਵਤਾਰ ਸਿੰਘ ਰਿਆ, ਐਡਵੋਕੇਟ ਧਾਰਨੀ ਵੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।

ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਤੜਕ ਸਵੇਰੇ ਕਿਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਪ੍ਰਵਾਹ ਰਾਹੀਂ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਦੀਵਾਨ ਹਾਲ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਨੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ, ਜਿਨਾਂ ਵਿਚ ਭਾਈ ਬਲਵਿੰਦਰ ਸਿੰਘ ਕਵੀਸ਼ਰ, ਭਾਈ ਸੁਖਜਿੰਦਰ ਸਿੰਘ ਚੰਗਿਆੜਾ, ਭਾਈ ਅਮਰੀਕ ਸਿੰਘ ਜਨੇਤਪੁਰ, ਗੁਰਪਿਆਰ ਸਿੰਘ ਜੌਹਰ, ਲਖਵਿੰਦਰ ਸਿੰਘ ਪਾਰਸ, ਸੁਰਜੀਤ ਸਿੰਘ ਸੱਜਣ, ਗੁਰਵਿੰਦਰ ਸਿੰਘ, ਖਜ਼ਾਨ ਸਿੰਘ ਪ੍ਰੇਮੀ ਆਦਿ ਨੇ ਸ਼ਾਮਲ ਹੋਏ।

ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਚਮੀ ਦੇ ਦਿਹਾੜੇ ਮੌਕੇ ਦੀਵਾਨ ਹਾਲ ਵਿਖੇ ਇਕੱਤਰ ਸੰਗਤ ਨੂੰ ਜਿੱਥੇ ਸ਼ਬਦ ਗੁਰੂ ਨਾਲ ਜੁੜਕੇ ਗੁਰੂ ਮਾਰਗ ਦਾ ਪਾਂਧੀ ਬਣਨ ਦੀ ਪ੍ਰੇਰਨਾ ਦਿੱਤੀ, ਉੱਥੇ ਹੀ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਵੀ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਪਾਸੋਂ ਜਾਣਕਾਰੀ ਹਾਸਲ ਕਰਦਿਆਂ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਸਰਾਵਾਂ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਜੋੜਾ ਘਰ, ਕੜਾਹ ਪ੍ਰਸ਼ਾਦ ਕਾਊਂਟਰ, ਲੰਗਰ ਆਦਿ ਸਮੇਤ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਬੇਅਦਬੀਆਂ ਦੇ ਮਾਮਲੇ ’ਤੇ ਕਿਸੇ ਵੀ ਧਿਰ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ:  ਐਡਵੋਕੇਟ ਧਾਮੀ


ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025’ ਲਿਆਂਦਾ ਗਿਆ, ਪਰੰਤੂ ਸਰਕਾਰ ਦੀ ਇਸ ਸਬੰਧੀ ਹੁਣ ਤਕ ਦੀ ਪਹੁੰਚ ਨਿਰਾਸ਼ਾਜਨਕ ਹੀ ਰਹੀ ਹੈ।ਸ਼ੋ੍ਰਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਬੇਅਦਬੀਆਂ ਸਬੰਧੀ ਕਾਨੂੰਨ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਵੱਲੋਂ ਸਮਾਣਾ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਇਸ ਸੰਘਰਸ਼ ਨੂੰ ਪੂਰਨ ਤੌਰ ’ਤੇ ਹਮਾਇਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਮਾਮਲੇ ’ਤੇ ਕਿਸੇ ਵੀ ਧਿਰ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ, ਸਗੋਂ ਇਸ ਸੰਜੀਦਾ ਮਾਮਲੇ ਸਬੰਧੀ ਸਿਰ ਜੋੜ ਖੜ੍ਹਨਾ ਚਾਹੀਦਾ ਹੈ।

Scroll to Top