Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:13 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਸਨਾਤਨ ਧਰਮ ਸਭਾ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸੀਤਾ-ਰਾਮ ਵਿਆਹ ਮਹੋਤਸਵ

ਸ੍ਰੀ ਸਨਾਤਨ ਧਰਮ ਸਭਾ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸੀਤਾ-ਰਾਮ ਵਿਆਹ ਮਹੋਤਸਵ

ਪਟਿਆਲਾ : ਸ੍ਰੀ ਸਨਾਤਨ ਧਰਮ ਸਭਾ (ਰਜਿ.), ਪਟਿਆਲਾ ਦੇ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦੇ ਸਨਾਤਨ ਭਵਨ ਵਿੱਚ ਕਰਵਾਈ ਜਾ ਰਹੀ ਸੱਤ ਰੋਜ਼ਾ ਸ੍ਰੀ ਰਾਮ ਕਥਾ ਦੇ ਚੌਥੇ ਦਿਨ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਅਤੇ ਜਗਤ ਜਨਨੀ ਮਾਤਾ ਸੀਤਾ ਦਾ ਵਿਆਹ ਮਹੋਤਸਵ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਪਵਿੱਤਰ ਮੌਕੇ ‘ਤੇ ਸਭਾ ਦੇ ਪ੍ਰਧਾਨ ਸ੍ਰੀ ਲਾਲ ਚੰਦ ਜਿੰਦਲ ਨੇ ਸਮੂਹ ਸ਼ਰਧਾਲੂਆਂ ਨੂੰ ਵਧਾਈ ਦਿੰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਸੀਤਾ ਅਤੇ ਭਗਵਾਨ ਸ਼੍ਰੀ ਰਾਮ ਦਾ ਮਿਲਾਪ ਸਿਰਫ਼ ਦੋ ਸ਼ਾਹੀ ਪਰਿਵਾਰਾਂ ਦਾ ਮਿਲਾਪ ਨਹੀਂ ਹੈ, ਸਗੋਂ ਸ਼ਕਤੀ ਅਤੇ ਭਗਤੀ ਦਾ ਉਹ ਪਵਿੱਤਰ ਸੰਗਮ ਹੈ ਜੋ ਯੁੱਗਾਂ-ਯੁੱਗਾਂ ਤੱਕ ਆਦਰਸ਼ ਵਿਆਹੁਤਾ ਜੀਵਨ ਦੀ ਦੇਸ਼ ਅਤੇ ਦੁਨੀਆ ਨੂੰ ਪ੍ਰੇਰਨਾ ਦਿੰਦਾ ਰਹੇਗਾ।

ਕਥਾ ਵਾਚਕ ਸੁਪ੍ਰਸਿੱਧ ਮਹਾਰਾਜ ਸੰਜੀਵ ਗੁਰੂ ਜੀ ਨੇ ਚੌਥੇ ਦਿਨ ਦੀ ਅੰਮ੍ਰਿਤਮਈ ਕਥਾ ਵਿੱਚ ਸੀਤਾ-ਰਾਮ ਵਿਆਹ ਦਾ ਬਹੁਤ ਹੀ ਸੁੰਦਰ ਵਰਣਨ ਕਰਕੇ ਸ਼ਰਧਾਲੂਆਂ ਨੂੰ ਭਾਵੁਕ ਕਰ ਦਿੱਤਾ। ਗੁਰੂ ਜੀ ਨੇ ‘ਸੀਤਾ-ਸਵਯੰਵਰ’ ਦੇ ਪ੍ਰਸੰਗ ਨੂੰ ਸਜੀਵ ਕਰਦਿਆਂ ਦੱਸਿਆ ਕਿ ਮਿਥਿਲਾ ਨਰੇਸ਼ ਰਾਜਾ ਜਨਕ ਵੱਲੋਂ ਕਰਵਾਈ ਗਈ ਇਸ ਇਤਿਹਾਸਕ ਸਭਾ ਵਿੱਚ ਸ੍ਰੀ ਰਾਮ ਨੇ ਭਗਵਾਨ ਸ਼ਿਵ ਦੇ ਅਜਿੱਤ ਪਿਨਾਕ ਧਨੁਸ਼ ਨੂੰ ਤੋੜ ਕੇ ਮਾਤਾ ਸੀਤਾ ਨਾਲ ਵਿਆਹ ਰਚਾਇਆ ਸੀ।

ਮੱਘਰ ਮਹੀਨੇ ਦੀ ਸ਼ੁਕਲ ਪੱਖ ਦੀ ਪੰਚਮੀ ਦੇ ਉਸ ਮੰਗਲਕਾਰੀ ਦਿਨ ਹੋਏ ਇਸ ਵਿਆਹ ਨੂੰ ਅੱਜ ਵੀ ਭਗਤ ‘ਵਿਆਹ ਪੰਚਮੀ’ ਵਜੋਂ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਗੁਰੂ ਜੀ ਨੇ ਭਾਵਪੂਰਤ ਸ਼ਬਦਾਂ ਵਿੱਚ ਕਿਹਾ ਕਿ ਸ੍ਰੀ ਰਾਮ ਅਤੇ ਜਾਨਕੀ ਦਾ ਅਟੁੱਟ ਪਿਆਰ ਅਤੇ ਇੱਕ-ਦੂਜੇ ਪ੍ਰਤੀ ਸਮਰਪਣ ਹੀ ਸਨਾਤਨ ਸੰਸਕ੍ਰਿਤੀ ਦਾ ਮੂਲ ਆਧਾਰ ਹੈ।

Scroll to Top