Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:10 pm

+91 90915 01313 , +91 90916 01313

punjabbanni@gmail.com
punjabbani@yahoo.com

ਰੰਧਾਵਾ ਖੁਦਕੁਸ਼ੀ ਮਾਮਲਾ : ਪੰਜਾਬ ਪੁਲੀਸ ਕਰੇਗੀ ਪੂਰੀ ਜਾਂਚ, ਸੀਬੀਆਈ ਦੀ ਲੋੜ ਨਹੀਂ : ਮੁੱਖ ਮੰਤਰੀ

ਰੰਧਾਵਾ ਖੁਦਕੁਸ਼ੀ ਮਾਮਲਾ : ਪੰਜਾਬ ਪੁਲੀਸ ਕਰੇਗੀ ਪੂਰੀ ਜਾਂਚ, ਸੀਬੀਆਈ ਦੀ ਲੋੜ ਨਹੀਂ : ਮੁੱਖ ਮੰਤਰੀ

ਚੰਡੀਗੜ੍ਹ, 24 ਮਾਰਚ 2026 : ਪਿਛਲੇ ਕੁੱਝ ਦਿਨਾਂ ਤੋ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਜਾਂਚ ਤੇਜ ਹੁੰਦੀ ਜਾ ਰਹੀ ਹੈ। ਹੁਣ ਤਾਜਾ ਮਾਮਲੇ ਵਿਚ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਸੀਬੀਆਈ ਜਾਂਚ ਦੀ ਮੰਗ ਉੱਠਣ ਦੇ ਬਾਵਜੂਦ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਖੁਦ ਕਰਨ ਦੇ ਯੋਗ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੀਤੀਆਂ ਟਿੱਪਣੀਆਂ ‘ਤੇ ਵੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਦਬਾਅ ਹੇਠ ਨਹੀਂ ਆਉਂਦੀ ਅਤੇ ਨਿਆਂ ਪ੍ਰਕਿਰਿਆ ਨੂੰ ਸੁਤੰਤਰ ਤੌਰ ‘ਤੇ ਅੱਗੇ ਵਧਾਇਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਿਸ ਕਿਸੇ ਦੀ ਵੀ ਭੂਮਿਕਾ ਸਾਹਮਣੇ ਆਏਗੀ, ਉਸ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨਾ ਕਿਹਾ ਕਿ ਇਸ ਵਿਚ ਸੀਬੀਆਈ ਜਾਂਚ ਦੀ ਲੋੜ ਨਹੀ ਹੈ।

Scroll to Top