Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:11 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ : ਹਰਪਾਲ ਜੁਨੇਜਾ

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ : ਹਰਪਾਲ ਜੁਨੇਜਾ

ਪਟਿਆਲਾ, 23 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਪ੍ਰਗਟ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਮੁਲਾਕਾਤ ਦੌਰਾਨ ਚੇਅਰਮੈਨ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੇ ਆਧਾਰ ‘ਤੇ 2027 ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

ਇਸ ਦੌਰਾਨ ਚੇਅਰਮੈਨ ਨੇ ਪਾਰਟੀ ਵੱਲੋਂ ਦਿੱਤੀ ਗਈ ਡਿਊਟੀ ਸਬੰਧੀ ਰਿਪੋਰਟ ਵੀ ਪੇਸ਼ ਕੀਤੀ ਅਤੇ ਪੀ.ਆਰ.ਟੀ.ਸੀ. ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ
ਪੀਆਰਟੀਸੀ ਦੀ ਆਮਦਨ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਲਗਭਗ 57 ਪ੍ਰਤੀਸ਼ਤ ਵਾਧੇ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

ਜਨਤਕ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੁੱਲ 659 ਨਵੀਆਂ ਬੱਸਾਂ ਪੀਆਰਟੀਸੀ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਵੱਖ ਕੈਟਾਗਰੀਆਂ ਰਾਹੀਂ ਨਵੇਂ ਕਰਮਚਾਰੀਆਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਇਸ ਤੋਂ ਇਲਾਵਾ ਟਿਕਟ ਕੁਲੈਕਸ਼ਨ ਵਿੱਚ ਪਾਰਦਰਸ਼ਤਾ ਵਧਾਉਣ ਲਈ 2200 ਆਟੋਮੈਟਿਕ ਫੇਅਰ ਕੁਲੈਕਸ਼ਨ ਅਤੇ ਆਨਲਾਈਨ ਟਿਕਟਿੰਗ ਮਸ਼ੀਨਾਂ ਖਰੀਦਣ ਦੀ ਯੋਜਨਾ ਹੈ। ਮੁਫ਼ਤ ਸਫਰ ਸਕੀਮ ਤਹਿਤ ਹੁਣ ਤੱਕ 34.53 ਕਰੋੜ ਮਹਿਲਾਵਾਂ ਲਾਭ ਪ੍ਰਾਪਤ ਕਰ ਚੁੱਕੀਆਂ ਹਨ।

Scroll to Top