Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:27 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪਟਿਆਲਾ ਨੂੰ ਕੂੜਾ ਮੁਕਤ ਬਣਾਉਣ ਲਈ ਸਾਥ ਦੇਣ ਦੀ ਕੀਤੀ ਅਪੀਲ

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪਟਿਆਲਾ ਨੂੰ ਕੂੜਾ ਮੁਕਤ ਬਣਾਉਣ ਲਈ ਸਾਥ ਦੇਣ ਦੀ ਕੀਤੀ ਅਪੀਲ

ਪਟਿਆਲਾ, 25 ਮਾਰਚ – ਸ਼ਾਹੀ ਸ਼ਹਿਰ ਪਟਿਆਲਾ ਦੀ ਨੁਹਾਰ ਬਦਲਣ ਅਤੇ ਇਸ ਨੂੰ ਕੂੜਾ-ਮੁਕਤ ਬਣਾਉਣ ਲਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਇੱਕ ਵੱਡੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਗਲੀਆਂ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਟਿਆਲਾ ਨੂੰ ਸੁੰਦਰ ਬਣਾਉਣ ਲਈ ਨਿਗਮ ਅਤੇ ਜਨਤਾ ਦਾ ਇੱਕਜੁੱਟ ਹੋਣਾ ਅਤਿ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਆਪਣੀ ਤਰਫ਼ੋਂ ਕੋਈ ਕਸਰ ਨਹੀਂ ਛੱਡ ਰਿਹਾ, ਪਰ ਸ਼ਹਿਰ ਤਾਂ ਹੀ ਚਮਕੇਗਾ ਜੇਕਰ ਹਰ ਨਾਗਰਿਕ ਇਸ ਨੂੰ ਆਪਣੀ ਜ਼ਿੰਮੇਵਾਰੀ ਸਮਝੇਗਾ।

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਨਗਰ ਨਿਗਮ ਨੇ ਪਟਿਆਲਾ ਨੂੰ ‘ਧੂੜ-ਮੁਕਤ’ ਬਣਾਉਣ ਲਈ ਹਾਈ-ਟੈਕ ਸਵੀਪਿੰਗ ਮਸ਼ੀਨਾਂ ਨੂੰ ਹੁਣ ਰਾਤ ਦੇ ਸ਼ਿਫਟ ਵਿੱਚ ਵੀ ਉਤਾਰ ਦਿੱਤਾ ਹੈ ਤਾਂ ਜੋ ਦਿਨ ਵੇਲੇ ਟ੍ਰੈਫਿਕ ਦੀ ਸਮੱਸਿਆ ਤੋਂ ਬਿਨਾਂ ਸੜਕਾਂ ਦੇ ਕਿਨਾਰਿਆਂ ਤੋਂ ਕੂੜਾ ਅਤੇ ਮਿੱਟੀ ਚੁੱਕੀ ਜਾ ਸਕੇ। ਮੇਅਰ ਨੇ ਦੱਸਿਆ ਕਿ ਪੁਰਾਣੇ ਕੂੜੇ ਦੇ ਡੰਪਾਂ ਨੂੰ ਪੂਰੀ ਤਰ੍ਹਾਂ ਸਾਫ਼ ਕਰਨ ਲਈ ₹3.5 ਕਰੋੜ ਦਾ ਵਿਸ਼ੇਸ਼ ਬਜਟ ਰਾਖਵਾਂ ਕੀਤਾ ਗਿਆ ਹੈ। ਇਸ ਕੰਮ ਲਈ ਵਾਧੂ ਜੇ.ਸੀ.ਬੀ. ਮਸ਼ੀਨਾਂ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਸ਼ਹਿਰ ਵਿੱਚ ਕਿਤੇ ਵੀ ਗੰਦਗੀ ਦੇ ਢੇਰ ਨਜ਼ਰ ਨਾ ਆਉਣ।

ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਉਹ ਖ਼ੁਦ ਛੁੱਟੀ ਵਾਲੇ ਦਿਨ ਵੀ “ਆਨ ਡਿਊਟੀ” ਰਹਿ ਕੇ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਸਾਰੀ ਸਫ਼ਾਈ ਮੁਹਿੰਮ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ‘ਈ-ਨਿਗਮ ਐਪ’ ਰਾਹੀਂ ਡਿਜੀਟਲ ਮਨੀਟਰਿੰਗ ਕੀਤੀ ਜਾ ਰਹੀ ਹੈ। ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਖੁੱਲ੍ਹੇ ਵਿੱਚ ਸੁੱਟਣ ਦੀ ਬਜਾਏ ਆਪਣੀਆਂ ਦੁਕਾਨਾਂ ਦੇ ਬਾਹਰ ਤੇ ਘਰਾਂ ਵਿਚ ਡਸਟਬਿਨ ਰੱਖਣ ਅਤੇ ਨਿਗਮ ਦੀਆਂ ਗੱਡੀਆਂ ਨੂੰ ਹੀ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਸ਼ਹਿਰ ਵਾਸੀਆਂ ਨੇ ਸਾਥ ਦਿੱਤਾ, ਤਾਂ ਪਟਿਆਲਾ ਜਲਦੀ ਹੀ ਸਵੱਛਤਾ ਦੇ ਮਾਮਲੇ ਵਿੱਚ ਇੱਕ ਨਵਾਂ ਇਤਿਹਾਸ ਰਚੇਗਾ।

Advertisement
Advertisement
Advertisement
Advertisement
Scroll to Top