Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:06 am

+91 90915 01313 , +91 90916 01313

punjabbanni@gmail.com
punjabbani@yahoo.com

ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ

ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ

ਪਟਿਆਲਾ, 20 ਮਾਰਚ : ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ ਅਤੇ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅੱਜ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 60 ਧਮੋਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ।

ਵਿਧਾਇਕ ਨੇ ਦਸਿਆ ਕਿ ਇਹ ਬੱਸ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਅੰਮ੍ਰਿਤਸਰ ਵਿਖੇ ਜਾਏਗੀ ।ਉਨ੍ਹਾਂ  ਕਿਹਾ ਕਿ ਸਰਕਾਰ ਦਾ ਮਕਸਦ ਹਰ ਇਕ ਨਾਗਰਿਕ ਤੱਕ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਤੋਂ ਵਾਂਝਾ ਨਾ ਰਹੇ।

ਵਿਧਾਇਕ ਨੇ  ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸ ਦਿਸ਼ਾ ਵਿੱਚ ਇੱਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਆਮ ਜਨਤਾ, ਖ਼ਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਬਿਨਾ ਕਿਸੇ ਚਿੰਤਾ ਦੇ ਆਪਣੀ ਯਾਤਰਾ ਦਾ ਆਨੰਦ ਮਾਣ ਸਕਣ। ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਹੋਰ ਵਧਾਇਆ ਜਾਵੇਗਾ।

ਇਸ ਸਮਾਗਮ ਵਿੱਚ ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ (ਕੋਚ) ਦੀ ਵਿਸ਼ੇਸ਼ ਹਾਜ਼ਰੀ ਰਹੀ। ਉਨ੍ਹਾਂ ਵੱਲੋਂ ਵੀ ਯਾਤਰੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਇਹ ਯੋਜਨਾ ਲੋਕਾਂ ਵਿੱਚ ਭਰੋਸੇ ਅਤੇ ਧਾਰਮਿਕ ਸਾਂਝ ਨੂੰ ਮਜ਼ਬੂਤ ਕਰਦੀ ਹੈ।

Advertisement
Advertisement
Advertisement
Advertisement
Scroll to Top