Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:04 am

+91 90915 01313 , +91 90916 01313

punjabbanni@gmail.com
punjabbani@yahoo.com

ਈਦ ਮੌਕੇ ਡਾ. ਬਲਬੀਰ ਸਿੰਘ ਵੱਲੋਂ ਮੁਸਲਿਮ ਭਾਈਚਾਰੇ ਅਤੇ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ

ਈਦ ਮੌਕੇ ਡਾ. ਬਲਬੀਰ ਸਿੰਘ ਵੱਲੋਂ ਮੁਸਲਿਮ ਭਾਈਚਾਰੇ ਅਤੇ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ

ਪਟਿਆਲਾ 21 ਮਾਰਚ :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਵਿਕਾਸ ਨਗਰ ਦੀ ਮਸਜਿਦ ਵਿਖੇ ਈਦ ਦੇ ਪਵਿੱਤਰ ਮੌਕੇ ‘ਤੇ ਸ਼ਿਰਕਤ ਕਰਦੇ ਹੋਏ ਮੁਸਲਿਮ ਭਾਈਚਾਰੇ ਸਮੇਤ ਸਮੂਹ ਪੰਜਾਬ ਵਾਸੀਆਂ ਨੂੰ ਈਦ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਭਾਈਚਾਰੇ ਦੀ ਮਿਸਾਲ ਹੈ, ਜਿੱਥੇ ਹਰ ਧਰਮ ਦੇ ਲੋਕ ਇਕੱਠੇ ਹੋ ਕੇ ਤਿਉਹਾਰ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹੀ ਏਕਤਾ ਅਤੇ ਪਿਆਰ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ।
ਡਾ. ਬਲਬੀਰ ਸਿੰਘ ਨੇ “ਸਰਬੱਤ ਦੇ ਭਲੇ” ਦੀ ਅਰਦਾਸ ਕਰਦਿਆਂ ਦੇਸ਼ ਅਤੇ ਦੁਨੀਆ ਵਿੱਚ ਅਮਨ-ਚੈਨ ਬਣੇ ਰਹਿਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿਸ਼ਵ ਸ਼ਾਂਤੀ ਦੀ ਸਭ ਤੋਂ ਵੱਧ ਲੋੜ ਹੈ ਅਤੇ ਜਿੱਥੇ ਵੀ ਦੇਸ਼ਾਂ ਵਿੱਚ ਟਕਰਾਅ ਚੱਲ ਰਹੇ ਹਨ, ਉਹ ਜਲਦ ਖਤਮ ਹੋਣ ਚਾਹੀਦੇ ਹਨ।
ਉਨ੍ਹਾਂ ਦੁਆ ਕੀਤੀ ਕਿ ਪਰਮਾਤਮਾ ਸਾਰੇ ਦੇਸ਼ਾਂ ਨੂੰ ਸਮਝ ਬਖ਼ਸ਼ੇ ਤਾਂ ਜੋ ਉਹ ਲੜਾਈ ਦੀ ਬਜਾਏ ਗੱਲਬਾਤ ਅਤੇ ਸਹਿਯੋਗ ਦਾ ਰਾਹ ਅਪਣਾਉਣ। ਉਨ੍ਹਾਂ ਕਿਹਾ ਕਿ ਗੱਲ – ਬਾਤ ਹੀ ਹਰ ਸਮੱਸਿਆ ਦਾ ਸਥਾਈ ਹੱਲ ਹੈ ਅਤੇ ਇਸ ਨਾਲ ਹੀ ਦੁਨੀਆ ਵਿੱਚ ਸਥਿਰਤਾ ਅਤੇ ਖੁਸ਼ਹਾਲੀ ਆ ਸਕਦੀ ਹੈ। ਇਸ ਮੌਕੇ ਸਥਾਨਕ ਨਿਵਾਸੀਆਂ ਅਤੇ ਧਾਰਮਿਕ ਅਗੂਆਂ ਨੇ ਵੀ ਡਾ. ਬਲਬੀਰ ਸਿੰਘ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਵਿਚਾਰਾਂ ਦੀ ਸਰਾਹਨਾ ਕੀਤੀ। ਅੰਤ ਵਿੱਚ ਉਨ੍ਹਾਂ ਫਿਰ ਤੋਂ ਸਭ ਨੂੰ ਈਦ ਦੀਆਂ ਵਧਾਈਆਂ ਦਿੰਦਿਆਂ ਭਾਈਚਾਰੇ ਅਤੇ ਸ਼ਾਂਤੀ ਲਈ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਕੀਤੀ।
Advertisement
Advertisement
Advertisement
Advertisement
Scroll to Top