Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 10:07 pm

+91 90915 01313 , +91 90916 01313

punjabbanni@gmail.com
punjabbani@yahoo.com

ਵਪਾਰੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ, ਐਂਟੀ-ਗੈਂਗਸਟਰ ਟੀਮ ਵੱਲੋਂ ਦੋ ਕਾਬੂ

ਵਪਾਰੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ, ਐਂਟੀ-ਗੈਂਗਸਟਰ ਟੀਮ ਵੱਲੋਂ ਦੋ ਕਾਬੂ

ਬਠਿੰਡਾ, 21 ਮਾਰਚ 2026 : ਪੰਜਾਬ ਵਿੱਚ ਅਪਰਾਧ ‘ਤੇ ਨਕੇਲ ਕੱਸਣ ਲਈ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਜਿੱਥੇ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਹੋਣ ਤੋਂ ਪਹਿਲਾਂ ਹੀ ਨਾਕਾਮ ਕਰ ਦਿੱਤਾ ਗਿਆ।

ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਮਿਲ ਕੇ ਸਾਂਝੀ ਕਾਰਵਾਈ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕਰਦਿਆਂ ਆਖਿਆ ‌ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਅਤੇ ਵਿਕਾਸ ਅਰੋੜਾ ਵਜੋਂ ਹੋਈ ਹੈ, ਜੋ ਬਠਿੰਡਾ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਹਨ।

ਪੁਲਿਸ ਮੁਤਾਬਕ, ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ।

ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਨੌਜਵਾਨਾਂ ਵਿੱਚੋਂ ਇੱਕ ਦਾ ਅਪਰਾਧਿਕ ਰਿਕਾਰਡ ਪਹਿਲਾਂ ਤੋਂ ਮੌਜੂਦ ਹੈ, ਜਿਸ ਵਿੱਚ ਘਰੇਲੂ ਹਿੰਸਾ ਨਾਲ ਜੁੜੇ ਮਾਮਲੇ ਵੀ ਸ਼ਾਮਲ ਹਨ।

Scroll to Top