Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 8:05 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ : ਵਿਧਾਇਕ

ਆਪ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ : ਵਿਧਾਇਕ

ਪਟਿਆਲਾ, 21 ਮਾਰਚ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨੰਬਰ 54 ਦੇ ਕੌਸਲਰ ਜਗਮੋਹਨ ਸਿੰਘ ਚੌਹਾਨ, ਵਾਰਡ ਨੰਬਰ 1 ਕੌਸਲਰ ਸੋਨੀਆ ਦਾਸ, ਵਾਰਡ ਨੰਬਰ 56 ਕੌਸਲਰ ਇਤਵਿੰਦਰ ਸਿੰਘ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਯੂਥ ਹਲਕਾ ਇੰਚਾਰਜ ਹਰਮਨ ਸੰਧੂ ਵਲੋਂ ਲਗਾਏ ਜਾ ਰਹੇ ਸਿਹਤ ਕਾਰਡਾਂ ਦੇ ਕੈਂਪਾਂ ਦਾ ਦੌਰਾ ਕੀਤਾ।
ਇਸ ਦੌਰਾਨ ਸ. ਕੋਹਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਵਧਾਉਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਇਹ ਯੋਜਨਾ ਬਹੁਤ ਹੀ ਅਹਿਮ ਪਹਿਲਕਦਮੀ ਹੈ ਅਤੇ ਹੁਣ ਕਿਸੇ ਨੂੰ ਵੀ ਇਲਾਜ ਲੈਣ ਲਈ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ।
Scroll to Top