Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:23 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਖੇਤਰ ‘ਚ ਪੰਜਾਬ ਨੇ ਬਣਾਈ ਨਵੀਂ ਮਿਸਾਲ, ਸਰਕਾਰੀ ਸਕੂਲ ਪ੍ਰਾਈਵੇਟ ਦੇ ਬਰਾਬਰ: ਭਗਵੰਤ ਮਾਨ

ਸਿੱਖਿਆ ਖੇਤਰ ‘ਚ ਪੰਜਾਬ ਨੇ ਬਣਾਈ ਨਵੀਂ ਮਿਸਾਲ, ਸਰਕਾਰੀ ਸਕੂਲ ਪ੍ਰਾਈਵੇਟ ਦੇ ਬਰਾਬਰ: ਭਗਵੰਤ ਮਾਨ

ਚੰਡੀਗੜ, 30 ਮਾਰਚ : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਹੁਣ ਨਿੱਜੀ ਸਕੂਲਾਂ ਦੇ ਬਰਾਬਰ ਪਹੁੰਚ ਚੁੱਕਾ ਹੈ।
ਇਸ ਮੌਕੇ ਉਨਾ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ, ਜਦੋਂਕਿ ਪਿਛਲੀਆਂ ਸਰਕਾਰਾਂ ਇਸ ਖੇਤਰ ਨੂੰ ਅਣਡਿੱਠਾ ਕਰਦੀਆਂ ਰਹੀਆਂ।

ਉਨ੍ਹਾਂ ਦੱਸਿਆ ਕਿ ਸਿੱਖਿਆ ਬਜਟ ਨੂੰ ਵਧਾ ਕੇ 19,279 ਕਰੋੜ ਰੁਪਏ ਤੱਕ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਚਲਾਈ ਗਈ ਸਕੂਲ ਬੱਸ ਸੇਵਾ ਦਾ ਲਾਭ ਲਗਭਗ 15,500 ਵਿਦਿਆਰਥੀ ਲੈ ਰਹੇ ਹਨ, ਜਿਸ ਨਾਲ ਸਿੱਖਿਆ ਤੱਕ ਪਹੁੰਚ ਹੋਰ ਆਸਾਨ ਬਣੀ ਹੈ।

ਭਗਵੰਤ ਮਾਨ ਨੇ ਦੱਸਿਆ ਕਿ ‘ਨੈਸ਼ਨਲ ਅਚੀਵਮੈਂਟ ਸਰਵੇ’ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਕੇਰਲਾ, ਗੁਜਰਾਤ ਅਤੇ ਹਰਿਆਣਾ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ.ਈ.ਈ. (ਮੇਨ) ਅਤੇ ਨੀਟ ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਵੀ ਕਾਮਯਾਬੀ ਹਾਸਲ ਕਰ ਰਹੇ ਹਨ, ਜਿਸ ਕਾਰਨ ਹੁਣ ਸਰਕਾਰੀ ਸਕੁਲ ਕਾਫੀ ਅਗੇ ਨਿਕਲ ਗਏ ਹਨ।

Scroll to Top