Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਤਾਕਤ, 508 ਨਵੇਂ ਐਮਰਜੈਂਸੀ ਵਾਹਨ ਬੇੜੇ ’ਚ ਸ਼ਾਮਲ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਤਾਕਤ, 508 ਨਵੇਂ ਐਮਰਜੈਂਸੀ ਵਾਹਨ ਬੇੜੇ ’ਚ ਸ਼ਾਮਲ

ਚੰਡੀਗੜ, 31 ਮਾਰਚ : ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਲੱਡਾ ਕੋਠੀ ਵਿਖੇ 508 ਨਵੇਂ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਹ ਵਾਹਨ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਤੱਕ ਤੁਰੰਤ ਮਦਦ ਪਹੁੰਚ ਸਕੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਰਹੇ।
ਸਰਕਾਰ ਦੇ ਮੁਤਾਬਕ, ਡਾਇਲ 112 ਪ੍ਰੋਜੈਕਟ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਹ ਵੱਡੀ ਪਹਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਪੁਲਿਸ ਥਾਣਿਆਂ ਦੇ ਐਸਐਚਓਜ਼ ਨੂੰ ਨਵੇਂ ਵਾਹਨ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਸੀਨੀਅਰ ਅਧਿਕਾਰੀਆਂ ਲਈ ਵਾਹਨਾਂ ਦੀ ਪ੍ਰਕਿਰਿਆ ਜਾਰੀ ਹੈ।
ਨਵੇਂ ਵਾਹਨਾਂ ਨੂੰ ਆਧੁਨਿਕ ਤਕਨੀਕ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਮੋਬਾਈਲ ਡਾਟਾ ਟਰਮੀਨਲ, ਸਮਾਰਟਫੋਨ, ਡੈਸ਼ ਕੈਮਰੇ, ਜੀਪੀਐਸ ਟਰੈਕਿੰਗ ਅਤੇ ਵਾਇਰਲੈੱਸ ਸਿਸਟਮ ਸ਼ਾਮਲ ਹਨ। ਇਸ ਨਾਲ ਪੁਲਿਸ ਦੀ ਕਾਰਗੁਜ਼ਾਰੀ ਵਿੱਚ ਤੇਜ਼ੀ ਆਵੇਗੀ ਅਤੇ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮਿਲੇਗੀ।

Scroll to Top