Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:32 pm

+91 90915 01313 , +91 90916 01313

punjabbanni@gmail.com
punjabbani@yahoo.com

ਮੌਸਮ ਦਾ ਮਿਜ਼ਾਜ ਬਦਲਿਆ, ਕਈ ਰਾਜਾਂ ‘ਚ ਅਲਰਟ ਜਾਰੀ, ਮੀਂਹ ਤੇ ਝੱਖੜ ਦਾ ਅਸਰ

ਮੌਸਮ ਦਾ ਮਿਜ਼ਾਜ ਬਦਲਿਆ, ਕਈ ਰਾਜਾਂ ‘ਚ ਅਲਰਟ ਜਾਰੀ, ਮੀਂਹ ਤੇ ਝੱਖੜ ਦਾ ਅਸਰ

ਚੰਡੀਗੜ, 30 ਮਾਰਚ : ਪਿਛਲੇ ਦੋ ਦਿਨਾਂ ਤੋ ਮੌਸਮ ਨੇ ਆਪਣਾ ਮਿਜਾਜ ਪੂਰੀ ਤਰ੍ਹਾਂ ਬਦਲ ਦਿਤਾ ਹੈ, ਜਿਸ ਕਾਰਨ ਕਈ ਰਾਜਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ ਕਿ ਮੀਹ, ਝੱਖੜ ਆਉਣ ਦੀ ਸੰਭਾਵਨਾ ਹੈ। ਜਾਣਕਾਰੀ ਦੇ ਅਨੁਸਾਰ ਇਸ ਦੌਰਾਨ ਪੰਜਾਬ ਵਿੱਚ ਵੀ ਮੌਸਮ ਦਾ ਪ੍ਰਭਾਵ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਅਲਰਟ ਜਾਰੀ ਕਰਦਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐੱਸ ਏ ਐੱਸ ਨਗਰ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ, ਗੜੇਮਾਰੀ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।

ਦਸ ਦਈਏ ਕਿ ਬੀਤੇ ਦਿਨਾਂ ਦੌਰਾਨ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ, ਜਿਸ ਨਾਲ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲੀ ਹੈ। ਹਾਲਾਂਕਿ, ਇਸ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਤੇਜ਼ ਹਵਾਵਾਂ ਅਤੇ ਮੀਂਹ ਦੇ ਕਾਰਨ ਪਟਿਆਲਾ, ਸੰਗਰੂਰ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦੀਆਂ ਖ਼ਬਰਾਂ ਹਨ, ਜਿੱਥੇ ਖੇਤਾਂ ਵਿੱਚ ਫ਼ਸਲਾਂ ਢਹਿ ਗਈਆਂ ਹਨ। ਐਮਰਜੈਂਸੀ ਸਥਿਤੀ ਵਿੱਚ ਲੋਕਾਂ ਨੂੰ 112 ਨੰਬਰ ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

Scroll to Top