Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ

ਪਟਿਆਲਾ, 2 ਅਪ੍ਰੈਲ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਆਖਿਆ ਹੈ ਕਿ ਸਰਕਾਰੀ ਹਸਪਤਾਲਾਂ ‘ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਅੱਜ ਇੱਥੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕਰਦਿਆਂ, ਬੀਤੇ ਦਿਨ ਇੱਥੇ ਓ.ਪੀ.ਡੀ. ਰਜਿਸਟ੍ਰੇਸ਼ਨ ਕਾਊਂਟਰ ‘ਤੇ ਇੱਕ ਮਰੀਜ ਨਾਲ ਦੁਰਵਿਵਹਾਰ ਕਰਨ ਵਾਲੇ ਠੇਕਾ ਕਰਮਚਾਰੀ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੀ ਵੀਡੀਓ ਵਾਇਰਲ ਦੇਖ ਕੇ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ, ਕਿ ਕਿਸ ਤਰ੍ਹਾਂ ਕਰਮਚਾਰੀ ਨੇ ਮੁੱਕਾ ਮਾਰ ਕੇ ਸ਼ੀਸ਼ਾ ਭੰਨਿਆ, ਜਿਸ ਕਾਰਨ ਮਹਿਲਾ ਮਰੀਜ ਨੂੰ ਸੱਟ ਵੱਜੀ ਤੇ ਇਹ ਕੱਚ ਹੋਰ ਵੀ ਮਰੀਜਾਂ ਦੀ ਅੱਖ ਵਿੱਚ ਵੀ ਲੱਗ ਸਕਦਾ ਸੀ, ਜਿਸ ਲਈ ਅਜਿਹੀ ਬਦਤਮੀਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਵਿਭਾਗੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਠੇਕਾ ਕਰਮਚਾਰੀ ਗੁਰਪ੍ਰੀਤ ਸਿੰਘ ਨੂੰ ਇੱਕ ਮਹੀਨੇ ਦਾ ਨੋਟਿਸ ਦੇ ਕੇ ਸੇਵਾਵਾਂ ਤੋਂ ਫਾਰਗ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਓਪੀਡੀ ਰਜਿਸਟ੍ਰੇਸ਼ਨ ਕਾਊਂਟਰ ਦਾ ਜਾਇਜ਼ਾ ਲੈਂਦਿਆਂ ਐਸ.ਐਮ.ਓ ਡਾ. ਵਿਕਾਸ ਗੋਇਲ ਤੇ ਡਾ. ਜੈਦੀਪ ਭਾਟੀਆ ਨੂੰ ਨਿਰਦੇਸ਼ ਦਿੱਤੇ ਕਿ ਇੱਥੇ ਹੋਰ ਮੁਲਾਜਮ ਤਾਇਨਾਤ ਕੀਤੇ ਜਾਣ ਤਾਂ ਕਿ ਮਰੀਜਾਂ ਨੂੰ ਪਰਚੀ ਬਣਵਾਉਣ ਲਈ ਘੱਟ ਤੋਂ ਘੱਟ ਸਮਾਂ ਲੱਗੇ। ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਹੋਰ ਵੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਉਚੇਚਾ ਧਿਆਨ ਕੇਂਦਰਤ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਟੀਚਾ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਬਿਤਹਰ ਸਿੱਖਿਆ ਪ੍ਰਦਾਨ ਕਰਨਾ ਹੈ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰੀ ਅਮਲੇ ਤੇ ਹੋਰ ਸਹਾਇਕ ਅਮਲੇ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ‘ਦਿਲ ਨਰਮ ਤੇ ਸਿਰ ਸਰਦ’ ਰੱਖਣ ਭਾਵ ਕਿ ਮਰੀਜਾਂ ਪ੍ਰਤੀ ਨਰਮ ਤੇ ਸਦਭਾਵਨਾ ਵਾਲਾ ਵਿਵਹਾਰ ਰੱਖਣ, ਕਿਉਂਕਿ ਕਿਸੇ ਦਰਦ ਤੇ ਪੀੜਾ ਕਰਕੇ ਹੀ ਮਰੀਜ ਹਸਪਤਾਲਾਂ ‘ਚ ਆਉਂਦੇ ਹਨ। ਉਨ੍ਹਾਂ ਕਿਹਾ ਕਿ, ਹੋ ਸਕਦਾ ਹੈ ਕਿ ਮਰੀਜ ਮਨੋਰੋਗੀ ਹੋਵੇ ਤੇ ਉਹ ਉਲਟਾ ਸਿੱਧਾ ਵੀ ਬੋਲ ਸਕਦਾ ਹੈ, ਕਿਉਂਕਿ ਉਸਨੂੰ ਇਲਾਜ ਦੀ ਲੋੜ ਹੈ ਪਰੰਤੂ ਸਾਡੇ ਅਮਲੇ ਨੂੰ ਅਜਿਹੇ ਮਰੀਜ ਨਾਲ ਨਰਮ ਵਰਤਾਉ ਕਰਨਾ ਚਾਹੀਦਾ ਹੈ।

Scroll to Top