Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਲਾਲ ਘਨੌਰ ਨੇ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ 408 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪੇ

ਗੁਰਲਾਲ ਘਨੌਰ ਨੇ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ 408 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪੇ

ਘਨੌਰ, 2 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਹਿਮ ਲੋਕ-ਹਿਤੈਸ਼ੀ ਯੋਜਨਾ “ਮੇਰਾ ਘਰ ਮੇਰੇ ਨਾਮ” ਦੇ ਤਹਿਤ ਅੱਜ ਹਲਕਾ ਘਨੌਰ ਦੇ ਪਿੰਡ ਘੜਾਮਾਂ ਕਲਾਂ ਵਿੱਚ 408 ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ। ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪ ਕੇ ਮਾਲਕਾਨਾ ਹੱਕ ਦਿੱਤੇ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਯੋਜਨਾ ਪੰਜਾਬ ਸਰਕਾਰ ਦੀ ਇੱਕ ਇਤਿਹਾਸਕ ਪਹਿਲ ਹੈ, ਜਿਸ ਨਾਲ ਲਾਲ ਡੋਰਾ (ਆਬਾਦੀ ਦੇਹ) ਦੇ ਰਕਬੇ ਵਿੱਚ ਰਹਿ ਰਹੇ ਪਰਿਵਾਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਰਾਹੀਂ ਉਹਨਾਂ ਲੋਕਾਂ ਨੂੰ ਪੱਕੀ ਮਾਲਕੀ ਦੇ ਹੱਕ ਮਿਲ ਰਹੇ ਹਨ ਜੋ ਸਾਲਾਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ ਪਰ ਕਾਨੂੰਨੀ ਤੌਰ ‘ਤੇ ਮਾਲਕ ਨਹੀਂ ਮੰਨੇ ਜਾਂਦੇ ਸਨ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਕਈ ਵਾਅਦੇ ਕੀਤੇ ਹਨ, ਪਰ ਲਾਲ ਲਕੀਰ ਵਿੱਚ ਵਸਦੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਵੱਲ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ। ਇਸਦੇ ਉਲਟ ਮੌਜੂਦਾ ਮਾਨ ਸਰਕਾਰ ਨੇ ਜਮੀਨੀ ਹਕੀਕਤ ਨੂੰ ਸਮਝਦਿਆਂ ਲੋਕਾਂ ਨੂੰ ਹੱਕ ਦੇਣ ਲਈ ਵਚਨਬੱਧ ਹੋ ਕੇ ਕੰਮ ਕੀਤਾ ਹੈ।
ਵਿਧਾਇਕ ਘਨੌਰ ਨੇ ਦੱਸਿਆ ਕਿ ਇਹ ਯੋਜਨਾ ਨਾ ਸਿਰਫ਼ ਲੋਕਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦੀ ਹੈ, ਸਗੋਂ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ਕਰਦੀ ਹੈ। ਹੁਣ ਇਹ ਪਰਿਵਾਰ ਆਪਣੀ ਜਾਇਦਾਦ ਨੂੰ ਬੈਂਕ ਲੋਨ ਜਾਂ ਹੋਰ ਵਿੱਤੀ ਸਹੂਲਤਾਂ ਲਈ ਵਰਤ ਸਕਣਗੇ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਸੁਧਾਰ ਆਵੇਗਾ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੂਲ ਉਦੇਸ਼ ਸੂਬੇ ਦੇ ਹਰ ਵਰਗ ਨੂੰ ਉੱਚਾ ਚੁੱਕਣਾ ਅਤੇ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ।

ਸਮਾਗਮ ਦੌਰਾਨ ਰਜਿਸਟਰੀਆਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਕਈਆਂ ਨੇ ਕਿਹਾ ਕਿ ਉਹ ਸਾਲਾਂ ਤੋਂ ਇਸ ਦਿਨ ਦੀ ਉਡੀਕ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਦਾ ਸੁਪਨਾ ਸਾਕਾਰ ਹੋਇਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਵਿੱਚ ਇਕ ਨਵਾਂ ਮੋੜ ਲਿਆਏਗਾ।

Scroll to Top