Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 1:34 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਹੈੱਡਕੁਆਰਟਰ ਧਮਾਕਾ ਕੇਸ ‘ਚ ਵੱਡੀ ਕਾਮਯਾਬੀ : ਦੋ ਸ਼ੱਕੀਆਂ ਨੂੰ ਕੀਤਾ‌ ਗ੍ਰਿਫਤਾਰ

ਭਾਜਪਾ ਹੈੱਡਕੁਆਰਟਰ ਧਮਾਕਾ ਕੇਸ ‘ਚ ਵੱਡੀ ਕਾਮਯਾਬੀ : ਦੋ ਸ਼ੱਕੀਆਂ ਨੂੰ ਕੀਤਾ‌ ਗ੍ਰਿਫਤਾਰ

ਚੰਡੀਗੜ, 3 ਅਪ੍ਰੈਲ : ਚੰਡੀਗੜ੍ਹ ਦੇ ਸੈਕਟਰ 37 ਵਿੱਚ ਪਿਛਲੇ ਦਿਨੀ ਭਾਜਪਾ ਦੇ ਦਫਤਰ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਅੱਜ ਪੁਲਸ ਪਾਰਟੀਆਂ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਸੂਤਰਾਂ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀਆਂ ਰੋਪੜ ਖੇਤਰ ਤੋਂ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਮਨ ਸਿੰਘ ਅਤੇ ਗੁਰਤੇਜ ਸਿੰਘ ਵਜੋਂ ਹੋਈ ਹੈ, ਜੋ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਥਾਣੇ ਹੱਦ ਵਿੱਚ ਆਉਂਦੇ ਪਿੰਡ ਰਤਨਗੜ੍ਹ ਦੇ ਰਹਿਣ ਵਾਲੇ ਹਨ।

ਇਸ ਕਾਰਵਾਈ ਨੂੰ ਪੰਜਾਬ ਪੁਲਿਸ ਦੀ ਸੀਆਈਏ ਟੀਮ ਨੇ ਅੰਜਾਮ ਦਿੱਤਾ ਹੈ, ਜਦਕਿ ਮੋਹਾਲੀ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਵੀ ਜਾਂਚ ਵਿੱਚ ਸਹਿਯੋਗ ਕਰ ਰਹੀ ਹੈ। ਅਧਿਕਾਰੀਆਂ ਦੇ ਮੁਤਾਬਕ, ਦੋਵਾਂ ਨੂੰ ਪੱਕੇ ਸਬੂਤਾਂ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ ਅਤੇ ਹੁਣ ਉਨ੍ਹਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਜਾਰੀ ਹੈ।

ਦੂਜੇ ਪਾਸੇ, ਅਮਨ ਸਿੰਘ ਦੇ ਪਰਿਵਾਰ ਵੱਲੋਂ ਵੀ ਇਸ ਮਾਮਲੇ ਸਬੰਧੀ ਕੁਝ ਜਾਣਕਾਰੀਆਂ ਸਾਹਮਣੇ ਆਈਆਂ ਹਨ। ਉਸ ਦੀ ਪਤਨੀ ਦੇ ਮੁਤਾਬਕ, ਘਟਨਾ ਤੋਂ ਇਕ ਦਿਨ ਪਹਿਲਾਂ ਦੁਪਹਿਰ ਸਮੇਂ ਤਿੰਨ ਵਿਅਕਤੀ ਉਨ੍ਹਾਂ ਦੇ ਘਰ ਆਏ ਸਨ ਅਤੇ ਅਮਨ ਸਿੰਘ ‘ਤੇ ਇੱਕ ਕਾਰ ਨਾਲ ਟੱਕਰ ਮਾਰ ਕੇ ਮੌਕੇ ਤੋਂ ਭੱਜ ਜਾਣ ਦਾ ਦੋਸ਼ ਲਗਾਇਆ।

ਉਸ ਨੇ ਦੱਸਿਆ ਕਿ ਪਹਿਲਾਂ ਤਿੰਨ ਜਣੇ ਸਿਵਲੀਅਨ ਵਾਹਨ ਵਿੱਚ ਆਏ, ਜਿਸ ਤੋਂ ਬਾਅਦ ਹੋਰ ਦੋ ਵਿਅਕਤੀ ਵੀ ਪਹੁੰਚੇ ਅਤੇ ਉਨ੍ਹਾਂ ਨੇ ਘਰ ਵਿੱਚੋਂ ਉਸਦੇ ਅਤੇ ਉਸਦੀ ਦਾਦੀ ਦੇ ਕੀਪੈਡ ਫੋਨ ਆਪਣੇ ਕਬਜ਼ੇ ਵਿੱਚ ਲੈ ਲਏ। ਸ਼ਾਮ ਸਮੇਂ ਵੱਡੀ ਗਿਣਤੀ ਵਿੱਚ ਪੁਲਿਸ ਬਲ ਵੀ ਘਰ ਪਹੁੰਚਿਆ ਅਤੇ ਪਰਿਵਾਰ ਨਾਲ ਪੁੱਛਗਿੱਛ ਕੀਤੀ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ ਅਤੇ ਹੋਰ ਖੁਲਾਸੇ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਦੋਵਾਂ ਤੋ ਪੁਛਗਿਛ ਕੀਤੀ ਜਾ ਰਹੀ ਹੈ।

Scroll to Top