Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 1:36 pm

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨ ਜੰਗ ‘ਤੇ ਟਰੰਪ ਦਾ ਕੜਾ ਰੁਖ : ਮਿਸ਼ਨ ਅੰਤਲੇ ਪੜਾਅ ‘ਚ, ਹਮਲੇ ਹੋਣਗੇ ਹੋਰ ਤਿੱਖੇ

ਇਰਾਨ ਜੰਗ ‘ਤੇ ਟਰੰਪ ਦਾ ਕੜਾ ਰੁਖ : ਮਿਸ਼ਨ ਅੰਤਲੇ ਪੜਾਅ ‘ਚ, ਹਮਲੇ ਹੋਣਗੇ ਹੋਰ ਤਿੱਖੇ

ਵਾਸ਼ਿੰਗਟਨ, 3 ਅਪ੍ਰੈਲ : ਅਮਰੀਕਾ, ਇਜਰਾਇਲ, ਇਰਾਨ ਵਿਚਾਲੇ ਜਿਥੇ ਇਕ ਪਾਸੇ ਭਾਰੀ ਸੰਘਰਸ਼ ਚਲ ਰਿਹਾ ਹੈ, ਉਥੇ ਦੂਸਰੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣਾ ਰੁਖ ਹੋਰ ਸਖਤ ਕਰਲਿਆ ਹੈ। ਉਨਾ ਅੱਜ ਇਰਾਨ ਖ਼ਿਲਾਫ਼ ਚੱਲ ਰਹੀ ਜੰਗ ਦਾ ਡੱਟ ਕੇ ਬਚਾਅ ਕੀਤਾ ਅਤੇ ਦਾਅਵਾ ਕੀਤਾ ਕਿ ਅਮਰੀਕੀ ਫੌਜਾਂ ਆਪਣੇ ਮੁੱਖ ਟੀਚਿਆਂ ਦੇ ਬਹੁਤ ਨੇੜੇ ਪਹੁੰਚ ਚੁੱਕੀਆਂ ਹਨ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਆਉਣ ਵਾਲਿਆਂ ਹਫ਼ਤਿਆਂ ਵਿੱਚ ਹਮਲੇ ਹੋਰ ਤੀਖੇ ਕੀਤੇ ਜਾਣਗੇ ਅਤੇ ਅਗਲੇ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਵੱਡੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਸ਼ਬਦਾਂ ਵਿੱਚ, ਅਮਰੀਕਾ ਇਰਾਨ ਨੂੰ ਕੜਾ ਜਵਾਬ ਦੇਣ ਲਈ ਤਿਆਰ ਹੈ।

ਇਰਾਨ ਨਾਲ ਟਕਰਾਅ ਸ਼ੁਰੂ ਹੋਣ ਤੋਂ ਲਗਭਗ ਇੱਕ ਮਹੀਨੇ ਬਾਅਦ ਆਪਣੇ ਪਹਿਲੇ ਕੌਮੀ ਸੰਬੋਧਨ ਵਿੱਚ ਟਰੰਪ ਨੇ ਕਿਹਾ ਕਿ ਜੰਗ ਦੇ ਅਹਿਮ ਰਣਨੀਤਕ ਉਦੇਸ਼ ਤਕਰੀਬਨ ਹਾਸਲ ਹੋ ਚੁੱਕੇ ਹਨ ਅਤੇ ਮਿਸ਼ਨ ਜਲਦੀ ਹੀ ਪੂਰਾ ਹੋ ਸਕਦਾ ਹੈ। ਉਨ੍ਹਾਂ ਦੇ ਅਨੁਸਾਰ, ਅਮਰੀਕੀ ਕਾਰਵਾਈਆਂ ਉਮੀਦਾਂ ਨਾਲੋਂ ਵੱਧ ਸਫ਼ਲ ਰਹੀਆਂ ਹਨ। ਇਸ ਲਈ ਜਨਤਾ ਨੂੰ ਵੀ ਸਬਰ ਰਖਣ ਦੀ ਲੋੜ ਹੈ।

Scroll to Top