Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:10 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ  ਸ਼ਰਧਾਲੂਆਂ ਵੱਲੋਂ ਦਰਸ਼ਨ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ  ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ, 25 ਮਾਰਚ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਚੇਤ ਦੇ  ਨਵਰਾਤਰਿਆਂ ਦੌਰਾਨ ਸਤਵੇਂ ਨਰਾਤੇ ਤੱਕ ਕਰੀਬ ਚਾਰ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ। ਸਤਵੇਂ ਨਰਾਤੇ ਮੌਕੇ ਸ਼ਰਧਾਲੂ ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ। ਮੰਦਿਰ ਵਿਖੇ ਵੱਡੀ ਗਿਣਤੀ ਵਿਚ ਪੁੱਜ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ, ਇਨ੍ਹਾਂ ਪ੍ਰਬੰਧਾਂ ਦੀ ਸ਼ਰਧਾਲੂਆਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਸ਼ਰਧਾਲੂਆਂ ਨੇ ਦਸਿਆ ਕਿ ਮੰਦਿਰ ‘ ਚ ਤਿੰਨ ਸਮੇਂ ਦਾ ਲੰਗਰ ਵਰਤਾਇਆ ਜਾਂਦਾ ਹੈ।

ਆਪਣੇ ਪਰਿਵਾਰ ਸਮੇਤ ਮੰਦਿਰ ਪੁੱਜੇ ਸ਼ਰਧਾਲੂਆਂ  ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਮੰਦਿਰ ਆ ਰਹੇ ਹਨ ਪਰੰਤੂ ਇਸ ਵਾਰ ਦੇ ਪ੍ਰਬੰਧਾਂ ਦੀ ਸਚਮੁੱਚ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸੇਵਾਦਾਰ ਤੇ ਸੁਰੱਖਿਆ ਮੁਲਾਜਮ ਸ਼ਰਧਾਲੂਆਂ ਨੂੰ ਪੂਰਾ ਗਾਇਡ ਕੀਤਾ ਜਾਂਦਾ ਹੈ।ਓਹਨਾ ਦਸਿਆ ਕਿ  ਦਿਵਿਆਂਗ ਹੋਣ ਕਰਕੇ ਕਈ ਵਿਅਕਤੀ ਚੱਲ ਨਹੀਂ ਸਕਦੇ ਤੇ ਉਨ੍ਹਾਂ ਲਈ ਸੇਵਾਦਾਰਾਂ ਨੇ ਤੁਰੰਤ ਵੀਲ੍ਹਚੇਅਰ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਮਾਤਾ ਦੇ ਦਰਸ਼ਨ ਕਰਵਾਏ।

ਇਸੇ ਦੌਰਾਨ ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ ‘ਚ ਸ਼ਰਧਾਲੂਆਂ ਵੱਲੋਂ ਦਰਸ਼ਨ ਕਰਨ ਲਈ ਲਾਇਨਾਂ, ਧਾਰਮਿਕ ਭਜਨ, ਹਵਨ, ਸੁਰੱਖਿਆ, ਲੰਗਰ, ਵੀਲ੍ਹ ਚੇਅਰ, 2 ਹੈਲਪ ਡੈਸਕ, ਸਾਫ਼-ਸਫ਼ਾਈ, ਸ਼ਰਧਾਲੂਆਂ ਲਈ ਲੋੜੀਂਦੀ ਜਾਣਕਾਰੀ ਦੀ ਅਨਾਊਂਸਮੈਂਟ, ਮੈਡੀਕਲ ਟੀਮ, ਲੋੜਵੰਦ ਸ਼ਰਧਾਲੂਆਂ ਲਈ ਵੀਲ੍ਹਚੇਅਰ ਦੇ ਵੀ ਪ੍ਰਬੰਧ ਹਨ।ਓਹਨਾ ਦਸਿਆ ਕਿ  ਮੰਦਿਰ ‘ ਚ ਸੇਵਾਦਾਰ ਤੋਂ ਬਿਨ੍ਹਾਂ ਮੰਦਿਰ ਦੀ ਬਾਹਰੀ ਸੁਰੱਖਿਆ ਲਈ ਪਟਿਆਲਾ ਪੁਲਿਸ ਤੇ ਸੀ.ਆਰ.ਪੀ.ਐਫ਼ ਦੇ ਜਵਾਨ ਵੀ ਤਾਇਨਾਤ ਹਨ ਤੇ ਮੰਦਿਰ ਦੇ ਹਰ ਕੋਨੇ ‘ਚ ਪੁਰਸ਼ ਤੇ ਮਹਿਲਾ ਪੁਲਿਸ ਮੁਲਾਜਮਾਂ ਦੀ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top