Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਪਟਿਆਲਾ, 27 ਮਾਰਚ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵਜੋਂ ਆਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਦਾਰਾ ਸਿੰਘ ਜਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਤੱਕ ਪਿਛਲੇ 26 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਵੱਖ—ਵੱਖ ਆਹੁੱਦਿਆਂ ਤੇ ਕੰਮ ਕਰਦਿਆਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਨਵੀਨਤਮ ਜਾਣਕਾਰੀ ਦੇ ਕੇ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਵਿਚ ਆਪਣਾ ਯੋਗਦਾਨ ਦੇ ਚੁੱਕੇ ਹਨ।

ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਕਿਸਾਨ ਹਿੱਤ ਵਿਚ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸਾਨ ਬਲਾਕ ਪੱਧਰ ਤੇ ਸਥਿਤ ਖੇਤੀਬਾੜੀ ਦਫਤਰਾਂ ਵਿਚ ਪਹੁੰਚ ਕਰਕੇ ਆਪਣੀ ਕਿਸਾਨ ਆਈ.ਡੀ ਬਣਾਉਣ ਤਾਂ ਜ਼ੋ ਭਵਿੱਖ ਵਿਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਵਾਂ ਦਾ ਲਾਭ ਪ੍ਰਾਪਤ ਕਰ ਸਕਣ। ਇਸ ਤੋਂ ਇਲਾਵਾ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਜਾਗਰੂਕਤਾ ਕੈਂਪਾਂ ਵਿਚ ਭਾਗ ਲੈ ਕੇ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ—ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਡਾ. ਦਾਰਾ ਸਿੰਘ ਵੱਲੋਂ ਦੱਸਿਆ ਗਿਆ ਕਿ ਕਣਕ ਦੀ ਵਾਢੀ ਉਪਰੰਤ ਕਿਸਾਨ ਵੀਰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੇ ਸੈਂਪਲ ਇਕੱਤਰ ਕਰਨ ਅਤੇ ਟੈਸਟ ਕਰਵਾਉਣ ਵਿਚ ਆਪਣਾ ਯੋਗਦਾਨ ਪਾਉਣ ਤਾਂ ਜ਼ੋ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਜਿਲ੍ਹੇ ਦੇ ਵੱਖ—ਵੱਖ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉਪ—ਨਿਰੀਖਕ ਅਤੇ ਵੱਖ—ਵੱਖ ਵਿੰਗਾਂ ਦੇ ਇੰਚਾਰਜ ਸਾਹਿਬਾਨ ਹਾਜਰ ਸਨ।

Advertisement
Advertisement
Advertisement
Advertisement
Scroll to Top