Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:57 am

+91 90915 01313 , +91 90916 01313

punjabbanni@gmail.com
punjabbani@yahoo.com

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਹਿਰਾਸਤ ‘ਚ, ਹਿੰਸਾ ਮਾਮਲੇ ‘ਚ ਜਾਂਚ ਤੇਜ਼

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਹਿਰਾਸਤ ‘ਚ, ਹਿੰਸਾ ਮਾਮਲੇ ‘ਚ ਜਾਂਚ ਤੇਜ਼

ਕਾਠਮੰਡੂ, 28 ਮਾਰਚ 2026 : ਨੇਪਾਲ ਵਿਖੇ ਪਿਛਲੇ ਸਮੇ ਹੋਈ ਹਿੰਸਾ ਅਤੇ ਮੌਤਾਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ। ਦਸ ਦਈਏ ਕਿ ਇਹ ਕਾਰਵਾਈ ਪਿਛਲੇ ਸਾਲ ਹੋਏ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਅਤੇ ਮੌਤਾਂ ਦੇ ਮਾਮਲੇ ਨਾਲ ਜੋੜੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਕੀ ਓਲੀ ਪ੍ਰਦਰਸ਼ਨਾਂ ਦੌਰਾਨ ਹਾਲਾਤਾਂ ‘ਤੇ ਕਾਬੂ ਪਾਉਣ ਵਿੱਚ ਨਾਕਾਮ ਰਹੇ ਸਨ। ‘ਜੈਨ ਜ਼ੀ’ ਪ੍ਰਦਰਸ਼ਨਾਂ ਦੌਰਾਨ ਵੱਡੇ ਪੱਧਰ ‘ਤੇ ਹਿੰਸਾ ਹੋਈ ਸੀ, ਜਿਸ ‘ਚ ਦਰਜਨਾਂ ਲੋਕਾਂ ਦੀ ਜਾਨ ਗਈ ਸੀ।

ਉਧਰ ਦੂਸਰੇ ਪਾਸੇ ਇਸ ਦਰਮਿਆਨ, ਹਾਲੀਆ ਚੋਣਾਂ ਤੋਂ ਬਾਅਦ ਨਵੇਂ ਪ੍ਰਧਾਨ ਮੰਤਰੀ ਵਜੋਂ ਬਲੇਨ ਸ਼ਾਹ ਨੇ ਸਹੁੰ ਚੁੱਕ ਲਈ ਹੈ, ਜਿਸ ਨਾਲ ਦੇਸ਼ ਦੀ ਸਿਆਸਤ ‘ਚ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਇੱਕ ਸਰਕਾਰੀ ਜਾਂਚ ਪੈਨਲ ਨੇ ਹਾਲ ਹੀ ‘ਚ ਸਿਫ਼ਾਰਸ਼ ਕੀਤੀ ਸੀ ਕਿ ਓਲੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭੂਮਿਕਾ ਦੀ ਪੂਰੀ ਜਾਂਚ ਕੀਤੀ ਜਾਵੇ। ਦੋ ਦਿਨਾਂ ਤੱਕ ਚੱਲੀ ਇਸ ਅਸ਼ਾਂਤੀ ਵਿੱਚ ਕੁੱਲ 76 ਲੋਕਾਂ ਦੀ ਮੌਤ ਹੋਈ ਸੀ, ਜਿਸਤੋਂ ਬਾਅਦ ਓਲੀ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।

Advertisement
Advertisement
Advertisement
Advertisement
Scroll to Top