Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 6:53 am

+91 90915 01313 , +91 90916 01313

punjabbanni@gmail.com
punjabbani@yahoo.com

ਡੋਨਲਡ ਟਰੰਪ ਤੇ ਪੁਤਿਨ ਨੇ ਯੂਕਰੇਨ ਤੇ ਇਰਾਨ ਸਬੰਧੀ ਕੀਤੀ ਵਿਚਾਰ ਚਰਚਾ

ਡੋਨਲਡ ਟਰੰਪ ਤੇ ਪੁਤਿਨ ਨੇ ਯੂਕਰੇਨ ਤੇ ਇਰਾਨ ਸਬੰਧੀ ਕੀਤੀ ਵਿਚਾਰ ਚਰਚਾ

ਮਾਸਕੋ, 11 ਮਾਰਚ : ਇਕ ਪਾਸੇ ਜਿਥੇ ਰਸ਼ੀਆ ਵਲੋ ਯੂਕਰੇਨ ਨਾਲ ਯੁੱਧ ਚਲ ਰਿਹਾ ਹੈ ਤਾਂ ਉਥੇ ਹੀ ਅਮਰੀਕਾ ਵਲੋ ਹੁਣ ਇਰਾਨ ਨਾਲ ਯੁੱਧ ਜਾਰੀ ਹੈ, ਜਿਸ ਕਾਰਨ ਦੋਵਾਂ ਮੁਦਿਆਂ ਨੂੰ ਲੈ ਕੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਵਲੋਦੋਮੀਰ ਪੁਤਿਨ ਨੇ ਫੋਨ ਰਾਹੀ ਵਿਚਾਰ ਚਰਚਾ ਕੀਤੀ ਹੈ।
ਜਿਕਰਯੋਗ ਹੈ ਕਿ ਕਰੈਮਲਿਨ ਦੇ ਵਿਦੇਸ਼ ਨੀਤੀ ਸਲਾਹਕਾਰ ਯੂਰੀ ਊਸ਼ਾਕੋਵ ਦੇ ਅਨੁਸਾਰ ਕਰੀਬ ਇੱਕ ਘੰਟੇ ਤੱਕ ਚੱਲੀ ਇਸ ਗੱਲਬਾਤ ਦੌਰਾਨ ਦੋਵਾਂ ਨੇ ਅੰਤਰਰਾਸ਼ਟਰੀ ਮਸਲਿਆਂ ’ਤੇ ਵਿਚਾਰ ਸਾਂਝੇ ਕੀਤੇ।

ਊਸ਼ਾਕੋਵ ਨੇ ਦੱਸਿਆ ਕਿ ਚਰਚਾ ਦਾ ਕੇਂਦਰ ਮੁੱਖ ਤੌਰ ’ਤੇ ਅਮਰੀਕਾ–ਇਰਾਨ ਵਿਚਕਾਰ ਵਧ ਰਹੇ ਤਣਾਅ ਅਤੇ ਰੂਸ–ਯੂਕਰੇਨ ਟਕਰਾਅ ਨਾਲ ਜੁੜੇ ਮਾਮਲੇ ਰਹੇ। ਇਸਦੇ ਨਾਲ ਹੀ ਮਾਸਕੋ, ਵਾਸ਼ਿੰਗਟਨ ਅਤੇ ਕੀਵ ਦਰਮਿਆਨ ਸੰਭਾਵਿਤ ਤਿੰਨ ਧਿਰੀ ਗੱਲਬਾਤ ਦੇ ਮੌਕਿਆਂ ’ਤੇ ਵੀ ਵਿਚਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਦੋਵੇਂ ਰਾਸ਼ਟਰਪਤੀਆਂ ਦਰਮਿਆਨ ਗੱਲਬਾਤ ਖੁੱਲ੍ਹੇ ਅਤੇ ਰਚਨਾਤਮਕ ਮਾਹੌਲ ਵਿੱਚ ਕਾਰੋਬਾਰੀ ਢੰਗ ਨਾਲ ਹੋਈ। ਇਸ ਦੌਰਾਨ ਰਾਸ਼ਟਰਪਤੀ ਪੂਤਿਨ ਨੇ ਇਰਾਨ ਨਾਲ ਜੁੜੀ ਸਥਿਤੀ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਅਤੇ ਟਰੰਪ ਨੂੰ ਖਾੜੀ ਦੇਸ਼ਾਂ ਦੇ ਆਗੂਆਂ ਅਤੇ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਪਿਛਲੇ ਹਫ਼ਤੇ ਹੋਈ ਆਪਣੀ ਗੱਲਬਾਤ ਬਾਰੇ ਵੀ ਜਾਣਕਾਰੀ ਦਿੱਤੀ।

Scroll to Top