Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 6:36 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਮਹਿੰਦਰਾ ਕਾਲਜ ਨੇ ਕਾਲਜ ਦੀ 150 ਸਾਲਾ ਸਥਾਪਨਾ ਨੂੰ ਸਮਰਪਿਤ ਕੁਇਜ ਮੁਕਾਬਲਾ ਕਰਵਾਇਆ

ਸਰਕਾਰੀ ਮਹਿੰਦਰਾ ਕਾਲਜ ਨੇ ਕਾਲਜ ਦੀ 150 ਸਾਲਾ ਸਥਾਪਨਾ ਨੂੰ ਸਮਰਪਿਤ ਕੁਇਜ ਮੁਕਾਬਲਾ ਕਰਵਾਇਆ

ਪਟਿਆਲਾ, 11 ਮਾਰਚ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿੱਚ ਓਲਡ ਸਟੂਡੈਂਟ ਐਸੋਸੀਏਸ਼ਨ (ਓਐਸਏ) ਦੇ ਵਿਸ਼ੇਸ਼ ਸਹਿਯੋਗ ਨਾਲ ਕਾਲਜ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਇੱਕ ਕੁਇਜ ਮੁਕਾਬਲਾ ਕਰਵਾਇਆ ਗਿਆ।

ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਬੌਧਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੁਕਾਬਲੇ ਵਿੱਚ ਕੁੱਲ 126 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ। ਪਹਿਲਾਂ ਲਿਖਤੀ ਟੈਸਟ ਲਿਆ ਗਿਆ, ਜਿਸ ਵਿੱਚੋਂ 49 ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚੋਂ 10 ਵਿਦਿਆਰਥੀ ਅੰਤਿਮ ਦੌਰ ਲਈ ਚੁਣੇ ਗਏ। ਅੰਤਮ ਨਤੀਜੇ ਅਨੁਸਾਰ, ਪਹਿਲਾ ਸਥਾਨ ਅਦਿਤਿਆ ਅਗਰਵਾਲ (ਬੀ ਐਸ ਸੀ ਭਾਗ ਤੀਜਾ) ਨੇ ਹਾਸਿਲ ਕੀਤਾ ਅਤੇ ਉਨ੍ਹਾਂ ਨੂੰ ਕਿਤਾਬਾਂ ਦੇ ਸੈੱਟ ਦੇ ਨਾਲ-ਨਾਲ 3,000 ਰੁਪਏ ਨਗਦ ਇਨਾਮ ਦਿੱਤਾ ਗਿਆ।

ਦੂਸਰਾ ਸਥਾਨ ਪ੍ਰਭਜੀਤ ਕੌਰ (ਐਮ ਏ ਇਤਿਹਾਸ) ਨੇ ਹਾਸਿਲ ਕੀਤਾ, ਜਿਸ ਲਈ ਉਨ੍ਹਾਂ ਨੂੰ ਕਿਤਾਬਾਂ ਦੇ ਸੈੱਟ ਅਤੇ 2,000 ਰੁਪਏ ਨਗਦ ਇਨਾਮ ਮਿਲਿਆ। ਤੀਸਰਾ ਸਥਾਨ ਜਗਸੀਰ ਸਿੰਘ (ਪੀ ਜੀ ਡਿਪਲੋਮਾ ਇਨ ਯੋਗਾ) ਨੇ ਹਾਸਿਲ ਕੀਤਾ ਅਤੇ ਉਨ੍ਹਾਂ ਨੂੰ ਕਿਤਾਬਾਂ ਦੇ ਸੈੱਟ ਨਾਲ 1,000 ਰੁਪਏ ਨਗਦ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ, ਦੋ ਵਿਦਿਆਰਥੀਆਂ – ਵਿਜੇ ਕੁਮਾਰ (ਐਮ ਏ ਰਾਜਨੀਤੀ ਸ਼ਾਸਤਰ) ਅਤੇ ਸੀਏ (ਬੀਏ ਭਾਗ ਤੀਜਾ) – ਨੂੰ ਹੌਂਸਲਾ ਵਧਾਊ ਇਨਾਮ ਦੇ ਤੌਰ ‘ਤੇ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ 500 ਰੁਪਏ ਨਗਦ ਦਿੱਤਾ ਗਿਆ। ਮੁਕਾਬਲੇ ਵਿੱਚ ਵਿਦਿਆਰਥੀਆਂ ਨੂੰ ਲਗਭਗ 20,000 ਰੁਪਏ ਮੁੱਲ ਦੀਆਂ ਕਿਤਾਬਾਂ ਵੰਡੀਆਂ ਗਈਆਂ।

ਮੁਕਾਬਲੇ ਕਰਵਾਉਣ ਤੇ ਮੁਕੰਮਲ ਕਰਨ ਵਿੱਚ ਕਾਲਜ ਦੀ ਓਐਸਏ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਟੀਮ ਵਿੱਚ ਪ੍ਰੋਫੈਸਰ ਸੁਵੀਰ ਸਿੰਘ, ਪ੍ਰੋਫੈਸਰ ਪੁਨੀਤ, ਪ੍ਰੋਫੈਸਰ ਰੀਤੂ ਪ੍ਰਣ ਕੌਸ਼ਲ, ਪ੍ਰੋਫੈਸਰ ਵਿਲੀਅਮਜੀਤ ਸਿੰਘ ਅਤੇ ਪ੍ਰੋਫੈਸਰ ਰਣਦੀਪ ਸਿੰਘ ਸ਼ਾਮਿਲ ਸਨ। ਪ੍ਰੋਗਰਾਮ ਵਿੱਚ ਪ੍ਰੋਫੈਸਰ ਅਸ਼ੋਕ ਵਰਮਾ ਅਤੇ ਓਐਸਏ ਸਕੱਤਰ ਪ੍ਰੋਫੈਸਰ ਐਮ.ਐਸ. ਸੱਲ ਨੇ ਵੀ ਸ਼ਿਰਕਤ ਕੀਤੀ। ਸਟੇਜ ਦਾ ਸੰਚਾਲਨ ਪ੍ਰੋਫੈਸਰ ਪੁਨੀਤ ਨੇ ਕੀਤਾ ਅਤੇ ਕੁਇੱਕ ਮਾਸਟਰ ਪ੍ਰੋਫੈਸਰ ਰਣਦੀਪ ਸਿੰਘ ਰਹੇ। ਸਾਰੇ ਮੁਕਾਬਲੇ ਦਾ ਖਰਚਾ ਤੇਜਿੰਦਰ ਸਿੰਘ ਸਿੱਧੂ (ਕਨੇਡਾ, ਓਐਸਏ ਮੈਂਬਰ) ਨੇ ਉਠਾਇਆ।

Scroll to Top