Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 6:31 am

+91 90915 01313 , +91 90916 01313

punjabbanni@gmail.com
punjabbani@yahoo.com

ਪੀਆਰਟੀਸੀ ‘ਚ ਢਾਈ ਲੱਖ ਰੁਪਏ ਦਾ ਕਵਰ ਕਰਦੀ ਪੀ.ਏ ਪਾਲਿਸੀ ਦੀ ਮੁਫ਼ਤ ਮਹਿਲਾ ਬੀਮਾ ਯੋਜਨਾ ਸ਼ੁਰੂ

ਪੀਆਰਟੀਸੀ ‘ਚ ਢਾਈ ਲੱਖ ਰੁਪਏ ਦਾ ਕਵਰ ਕਰਦੀ ਪੀ.ਏ ਪਾਲਿਸੀ ਦੀ ਮੁਫ਼ਤ ਮਹਿਲਾ ਬੀਮਾ ਯੋਜਨਾ ਸ਼ੁਰੂ

ਪਟਿਆਲਾ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਔਰਤ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਅਤੇ ਸਰਾਹਣਯੋਗ ਉਪਰਾਲਾ ਕੀਤਾ ਹੈ। ਇਸ ਤਹਿਤ ਮਹਿਲਾ ਕਰਮਚਾਰਣਾਂ ਨੂੰ ਯੂ ਆਈ ਆਈ ਸੀ (ਯੁਨਾਇਟਿਡ ਇੰਡੀਆ ਇੰਸ਼ੋਰੈਸ ਕੰਪਨੀ) ਨਾਲ ਰਾਬਤਾ ਕਾਇਮ ਕਰਦੇ ਹੋਏ 2,50,000 ਰੁਪਏ ਕਵਰ ਕਰਦੀ ਪੀ.ਏ ਪਾਲਿਸੀ ਦੀ ਮੁਫ਼ਤ ਮਹਿਲਾ ਬੀਮਾ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਬੀਮਾ ਯੋਜਨਾ ਦਾ ਪੂਰਾ ਖਰਚਾ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਆਪਣੇ ਨਿੱਜੀ ਤੌਰ ‘ਤੇ ਭਰਿਆ ਗਿਆ।

ਐਡਵੋਕੇਟ ਜੁਨੇਜਾ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਹੈ। ਇਸ ਦੌਰਾਨ ਅਦਾਰੇ ਦੀਆਂ ਔਰਤ ਕਰਮਚਾਰੀਆਂ ਨੇ ਪੀ ਆਰ ਟੀ ਸੀ ਚੇਅਰਮੈਨ ਜੁਨੇਜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਐਡਵੋਕੇਟ ਹਰਪਾਲ ਜੁਨੇਜਾ ਅਜਿਹੇ ਪਹਿਲੇ ਚੇਅਰਮੈਨ ਹਨ, ਜਿਨ੍ਹਾਂ ਨੇ ਅਦਾਰੇ ਦੀਆਂ ਮਹਿਲਾ ਕਰਮਚਾਰੀਆਂ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ।

ਇਸ ਮੌਕੇ ਪੀ.ਆਰ.ਟੀ.ਸੀ. ਦੇ ਅਧਿਕਾਰੀ, ਕਰਮਚਾਰੀਆਂ ਤੋਂ ਇਲਾਵਾ ਸੰਦੀਪ ਕਥੂਰੀਆ ਅਤੇ ਬੀਮਾ ਕੰਪਨੀ ਦੇ ਬ੍ਰਾਚ ਮੈਨੇਜਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

Scroll to Top