Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 12 ਮਾਰਚ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਪਾਸੜ ਵਿਦੇਸ਼ ਨੀਤੀ ਦੇ ਕਾਰਨ ਅੱਜ ਦੇਸ਼ ਨੂੰ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਐਲ.ਪੀ.ਜੀ. ਨੂੰ ਲੈ ਕੇ ਜੋ ਹਾਹਾਕਾਰ ਮਚੀ ਹੋਈ ਹੈਉਹ ਕੇਂਦਰ ਸਰਕਾਰ ਦੀ ਗਲਤ ਨੀਤੀਆਂ ਦਾ ਨਤੀਜਾ ਹੈ।

ਸ. ਬਰਸਟ ਨੇ ਕਿਹਾ ਕਿ ਭਾਰਤ ਪਿਛਲੇ 75 ਸਾਲਾਂ ਤੋਂ ਗੁਟ ਨਿਰਲੇਪ ਵਿਦੇਸ਼ ਨੀਤੀ ਅਪਣਾਉਂਦਾ ਆ ਰਿਹਾ ਸੀ। ਭਾਰਤ ਕਦੇ ਵੀ ਕਿਸੇ ਇੱਕ ਧਿਰ ਨਾਲ ਖੜ੍ਹਾ ਨਹੀਂ ਹੋਇਆਸਗੋਂ ਅੰਤਰ ਰਾਸ਼ਟਰੀ ਮਾਮਲਿਆਂ ਵਿੱਚ ਮੱਧਸਥ ਭੂਮਿਕਾ ਨਿਭਾ ਕੇ ਫੈਸਲਾ ਕਰਵਾਉਂਦਾ ਰਿਹਾ ਹੈ। ਪਰ ਮੌਜੂਦਾ ਸਮੇਂ ਵਿੱਚ ਇਰਾਨ-ਇਜ਼ਰਾਇਲ ਯੁੱਧ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੁੱਲ੍ਹੇ ਤੌਰ ’ਤੇ ਇਜ਼ਰਾਇਲ ਅਤੇ ਅਮਰੀਕਾ ਦਾ ਸਾਥ ਦੇਣ ਕਾਰਨ ਇਰਾਨ ਨਾਲ ਭਾਰਤ ਦੇ ਸੰਬੰਧ ਪ੍ਰਭਾਵਿਤ ਹੋਏ ਹਨਜਿਸ ਦਾ ਨਤੀਜਾ ਹੁਣ ਦੇਸ਼ ਨੂੰ ਭੁਗਤਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਆਉਣ ਵਾਲੀ ਐਲ.ਪੀ.ਜੀ. ਅਤੇ ਤੇਲ ਦਾ ਕਰੀਬ 90 ਫੀਸਦੀ ਹਿੱਸਾ ਹੋਰਮੁਜ਼ ਜਲ ਡਮਰੂ ਮਾਰਗ ਰਾਹੀਂ ਆਉਂਦਾ ਹੈਜਿਸ ’ਤੇ ਇਰਾਨ ਦਾ ਕਬਜਾ ਹੈ ਅਤੇ ਹੁਣ ਇਰਾਨ ਸਿਰਫ਼ ਉਹਨਾਂ ਦੇਸ਼ਾਂ ਦੇ ਜਹਾਜ਼ਾਂ ਨੂੰ ਹੀ ਉੱਥੋਂ ਲੰਘਣ ਦੇ ਰਿਹਾ ਹੈ, ਜੋ ਗੁਟ ਨਿਰਲੇਪ ਹਨ ਜਾਂ ਉਸਦੇ ਨਾਲ ਖੜ੍ਹੇ ਹਨ। ਇਰਾਨ ਦੇ ਨਾਰਾਜ਼ ਹੋਣ ਕਾਰਨ ਇਹ ਸਪਲਾਈ ਚੇਨ ਟੁੱਟ ਗਈ ਹੈ। ਜਿਸ ਕਾਰਨ ਪੂਰੇ ਭਾਰਤ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ।

ਇਸ ਸੰਕਟ ਦਾ ਸਿੱਧਾ ਅਸਰ ਹੋਟਲ/ਰੈਸਟੋਰੈਂਟ ਉਦਯੋਗ ’ਤੇ ਪੈ ਰਿਹਾ ਹੈ। ਮੁੰਬਈ ਦੇ ਲਗਭਗ 20 ਫੀਸਦੀ ਹੋਟਲ/ਰੈਸਟੋਰੈਂਟ ਬੰਦ ਹੋ ਚੁੱਕੇ ਹਨਜਦਕਿ ਆਉਣ ਵਾਲੇ ਦਿਨਾਂ ਵਿੱਚ 30 ਤੋਂ 40 ਫੀਸਦੀ ਹੋਰ ਹੋਟਲ/ਰੈਸਟੋਰੈਂਟਾਂ ਦੇ ਬੰਦ ਹੋਣ ਦੀ ਸੰਭਾਵਨਾ ਹੈ। ਇਸ ਨਾਲ ਲਗਭਗ ਇੱਕ ਕਰੋੜ ਲੋਕਾਂ ਦੇ ਬੇਰੁਜ਼ਗਾਰ ਹੋਣ ਦੀ ਸੰਭਾਵਨਾ ਹੈਜੋ ਕਿ ਭਾਰਤ ਦੀ ਅਰਥਵਿਵਸਥਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੋਟਲਾਂ/ਰੈਸਟੋਰੈਂਟਾਂ ਨੂੰ ਐਲ.ਪੀ.ਜੀ. ਸਿਲੈਂਡਰ ਮੁਹੱਈਆ ਕਰਵਾਉਣ ਤੋਂ ਮਨਾ ਕਰ ਦਿੱਤਾ ਗਿਆ ਹੈ, ਜਿਸ ਦਾ ਆਮ ਲੋਕਾਂਹੋਟਲ/ਰੈਸਟੋਰੈਂਟ ਕਾਰੋਬਾਰੀਆਂ, ਉੱਥੇ ਕੰਮ ਕਰਨ ਵਾਲੇ ਲੋਕਾਂ ਅਤੇ ਗ੍ਰਾਹਕਾਂ ਤੇ ਭਾਰੀ ਅਸਰ ਪੈ ਰਿਹਾ ਹੈ।

Scroll to Top