Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 4:48 am

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਬੱਚਿਆਂ ਲਈ ਖ਼ਤਰਾ : ਹਰਭਜਨ ਸਿੰਘ

ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਬੱਚਿਆਂ ਲਈ ਖ਼ਤਰਾ : ਹਰਭਜਨ ਸਿੰਘ

ਨਵੀਂ ਦਿੱਲੀ, 13 ਮਾਰਚ : ਸੋਸਲ ਮੀਡੀਆ ਉਪਰ ਅੱਜ ਕਲ ਪਰੋਸੀ ਜਾ ਰਹੀ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਾਬਕਾ ਭਾਰਤੀ ਕ੍ਰਿਕੇਟਰ ਤੇ ਸੰਸਦ ਮੈਬਰ ਹਰਭਜਨ ਸਿੰਘ ਨੇ ਆਪਣੀ ਗੱਲ ਰੱਖੀ ਹੈ। ਉਨਾ ਕਿਹਾ ਕਿ ਇਹ ਸਮੱਗਰੀ ਕਿਸੇ ਵੀ ਤਰੀਕੇ ਨਾਲ ਬਚਿਆਂ ਲਈ ਸਹੀ ਨਹੀ ਤੇ ਇਹ ਪੂਰੀ ਤਰ੍ਹਾਂ ਅਸ਼ਲੀਲ ਹੈ, ਜੋਕਿ ਗੰਭੀਰ ਚਿੰਤਾ ਦਾਵਿਸ਼ਾ ਹੈ। ਇਸ ਲਈ ਇਸ ’ਤੇ ਨਿਯੰਤਰਣ ਲਈ ਤੁਰੰਤ ਸਖ਼ਤ ਕਦਮ ਚੁੱਕਣੇ ਲਾਜ਼ਮੀ ਹਨ।

ਉਨ੍ਹਾਂ ਖ਼ਾਸ ਤੌਰ ’ਤੇ ਇੰਸਟਾਗਰਾਮ ਵਰਗੀਆਂ ਐਪਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਅਜਿਹੀ ਸਮੱਗਰੀ ਵੀ ਸਾਹਮਣੇ ਆ ਰਹੀ ਹੈ ਜੋ ‘ਸਾਫਟ ਪੋਰਨੋਗ੍ਰਾਫੀ’ ਦੇ ਸਮਾਨ ਹੈ। ਉਨ੍ਹਾਂ ਦੱਸਿਆ ਕਿ ਇਹ ਸਮੱਗਰੀ ਬਹੁਤ ਆਸਾਨੀ ਨਾਲ 12–13 ਸਾਲ ਦੇ ਬੱਚਿਆਂ ਦੀ ਪਹੁੰਚ ਵਿੱਚ ਆ ਜਾਂਦੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਹਰਭਜਨ ਸਿੰਘ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਪੋਸਟਾਂ ਬੱਚਿਆਂ ਦੀ ਸੋਚ ਅਤੇ ਮਨੋਵਿਰਤੀ ’ਤੇ ਨਕਾਰਾਤਮਕ ਪ੍ਰਭਾਵ ਪਾ ਸਕਦੀਆਂ ਹਨ। ਇਸ ਲਈ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਡਿਜੀਟਲ ਮੰਚਾਂ ’ਤੇ ਇਸ ਕਿਸਮ ਦੀ ਸਮੱਗਰੀ ਨੂੰ ਰੋਕਣ ਲਈ ਕੜੇ ਕਾਨੂੰਨੀ ਉਪਾਇ ਲਾਗੂ ਕੀਤੇ ਜਾਣ।

Scroll to Top