Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਦਿਵਸ ’ਤੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਦਾ ਸਿਹਤ ਮੰਤਰੀ ਵੱਲੋਂ ਸਨਮਾਨ

ਮਹਿਲਾ ਦਿਵਸ ’ਤੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਦਾ ਸਿਹਤ ਮੰਤਰੀ ਵੱਲੋਂ ਸਨਮਾਨ

ਪਟਿਆਲਾ ,7 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਟਿਆਲਾ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ  ਬਲਾਕ ਪੱਧਰ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਓਹਨਾ ਮਿਹਨਤੀ  ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜੋ ਸਵੈ ਸਹਾਇਤਾ ਸਮੂਹਾਂ ਰਾਹੀਂ ਕਾਰਜ ਲੈ ਕੇ ਛੋਟੇ ਕਾਰੋਬਾਰ ਤੋਂ ਵੱਡੇ ਕਾਰੋਬਾਰ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੀਆਂ ਹਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ  ਵਧਾਈ ਦਿੰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਭੂਮਿਕਾ ਹਰ ਖੇਤਰ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੱਖ-ਵੱਖ ਖੇਤਰਾਂ ਵਿੱਚ ਅੱਗੇ ਆ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਹੱਥੀਂ ਕੰਮ ਕਰਨ ਵਾਲੀਆਂ ਅਤੇ ਸਮਾਜ ਲਈ ਪ੍ਰੇਰਣਾ ਬਣੀਆਂ ਵਿਸ਼ੇਸ਼ ਮਹਿਲਾਵਾਂ ਨੂੰ ਸਨਮਾਨਿਤ ਕੀਤਾ।

ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ ਤਾਂ ਜੋ ਮਹਿਲਾਵਾਂ ਦੀ ਹੌਸਲਾ ਅਫ਼ਜ਼ਾਈ ਹੋ ਸਕੇ ਅਤੇ ਉਹ ਹੋਰ ਵਧੇਰੇ ਉਤਸ਼ਾਹ ਨਾਲ ਸਮਾਜ ਸੇਵਾ ਅਤੇ ਆਪਣੇ ਕੰਮ ਵਿੱਚ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਨਮਾਨਿਤ ਕਰਨ ਦੀ ਇਹ ਪ੍ਰਕਿਰਿਆ ਬਲਾਕ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਅਤੇ ਫਿਰ ਸਟੇਟ ਲੈਵਲ ’ਤੇ ਵੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

Advertisement
Advertisement
Advertisement
Advertisement
Scroll to Top