Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 9:04 am

+91 90915 01313 , +91 90916 01313

punjabbanni@gmail.com
punjabbani@yahoo.com

ਸਠਿਆਲਾ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਕੀਤੀ ਤਿੱਖੀ ਨਿੰਦਾ

ਸਠਿਆਲਾ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਕੀਤੀ ਤਿੱਖੀ ਨਿੰਦਾ

ਅੰਮ੍ਰਿਤਸਰ, 7 ਮਾਰਚ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਬਾਬਾ ਬਕਾਲਾ ਨੇੜਲੇ ਪਿੰਡ ਸਠਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਰਦੁਆਰਾ ਧੇੜੇਆਣਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੀ ਘਟਨਾ ਨੇ ਸੰਗਤਾਂ ਵਿੱਚ ਗਹਿਰਾ ਰੋਸ ਪੈਦਾ ਕਰ ਦਿੱਤਾ ਹੈ। ਇਸ ਘਟਨਾ ਦੇ ਕਾਰਨ ਇਲਾਕੇ ਦੇ ਲੋਕਾਂ ਤੇ ਸਮੁਚੇ ਪੰਜਾਬ ਵਾਸੀਆਂ ਵਿਚ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ।

ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਵਾਰਦਾਤਾਂ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਬੇਅਦਬੀ ਕਰਨ ਵਾਲਿਆਂ ਲਈ ਕੜੀ ਸਜ਼ਾ ਦਾ ਕਾਨੂੰਨੀ ਪ੍ਰਬੰਧ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਨੇ ਗੁਰਦੁਆਰਾ ਸਾਹਿਬ ਅੰਦਰੋਂ ਪਾਵਨ ਸਰੂਪ ਦੇ ਅੰਗ ਕੱਢ ਕੇ ਗਲੀ ਵਿੱਚ ਖਿਲਾਰ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਦੋਸ਼ੀਆਂ ਨੇ ਗੁਰਦੁਆਰੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਤਾਰਾਂ ਕੱਟ ਦਿੱਤੀਆਂ ਤਾਂ ਜੋ ਉਹਨਾਂ ਦੀ ਪਛਾਣ ਨਾ ਹੋ ਸਕੇ।

ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਸਠਿਆਲਾ ਵਿੱਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਵਾਪਰੀ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਇਸਦੀ ਵੱਡੀ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਤੀਆਂ ਜਾਣੀਆਂ ਚਾਹੀਦੀਆਂ ਹਨ।

Scroll to Top