Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 8:59 am

+91 90915 01313 , +91 90916 01313

punjabbanni@gmail.com
punjabbani@yahoo.com

ਗਰੇਟਰ ਟੋਰਾਂਟੋ ਵਿੱਚ ਦੋ ਸਿਨਗੌਗਾਂ ’ਤੇ ਗੋਲੀਬਾਰੀ, ਜਾਨੀ ਨੁਕਸਾਨ ਤੋਂ ਬਚਾਅ

ਗਰੇਟਰ ਟੋਰਾਂਟੋ ਵਿੱਚ ਦੋ ਸਿਨਗੌਗਾਂ ’ਤੇ ਗੋਲੀਬਾਰੀ, ਜਾਨੀ ਨੁਕਸਾਨ ਤੋਂ ਬਚਾਅ

ਟੋਰਾਂਟੋ, 9 ਮਾਰਚ : ਕੈਨੇਡਾ ਵਿਖੇ ਯਹੂਦੀ ਭਾਈਚਾਰੇ ਨਾਲ ਸੰਬੰਧਿਤ ਦੋ ਪੂਜਾ ਸਥਾਨਾਂ ’ਤੇ ਲੰਘੀ ਰਾਤ ਗੋਲੀਬਾਰੀ ਦੀਆਂ ਘਟਨਾਵਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਲੋਕਾਂ ਅੰਦਰ ਭਾਰੀ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਜਾਣਕਾਰੀ ਦੇ ਅਨੁਸਾਰ ਪੁਲੀਸ ਨੇ ਦੋਵੇਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਦੋਵੇਂ ਵਾਰਦਾਤਾਂ ਆਪਸ ਵਿੱਚ ਜੁੜੀਆਂ ਹੋ ਸਕਦੀਆਂ ਹਨ। ਹਾਲਾਂਕਿ ਦੋਵੇਂ ਥਾਵਾਂ ’ਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਪਰ ਕਿਸੇ ਦੇ ਜਖ਼ਮੀ ਹੋਣ ਦੀ ਖ਼ਬਰ ਨਹੀਂ ਮਿਲੀ।

ਯੌਰਕ ਰੀਜਨ ਪੁਲੀਸ ਮੁਤਾਬਕ ਪਹਿਲੀ ਵਾਰਦਾਤ ਰਾਤ ਯੌਰਕ ਹਿੱਲ ਬੁਲੇਵਰਡ ਅਤੇ ਕਲਾਰਕ ਐਵੇਨਿਊ ਨੇੜੇ ਸਥਿਤ ਇਕ ਸਿਨਗੌਗ ਵਿੱਚ ਵਾਪਰੀ। ਉੱਥੇ ਇਮਾਰਤ ਦੇ ਮੁੱਖ ਦਰਵਾਜ਼ੇ ’ਤੇ ਘੱਟੋ-ਘੱਟ ਛੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਉਸ ਵੇਲੇ ਅੰਦਰ ਦੋ ਲੋਕ ਮੌਜੂਦ ਸਨ ਪਰ ਉਹ ਸੁਰੱਖਿਅਤ ਰਹੇ।
ਇਸ ਤੋਂ ਕੁਝ ਸਮੇਂ ਬਾਅਦ ਥੌਰਨਹਿੱਲ ਇਲਾਕੇ ਵਿੱਚ ਸਥਿਤ ਦੂਜੇ ਸਿਨਗੌਗ ’ਤੇ ਵੀ ਇਸੇ ਤਰ੍ਹਾਂ ਦੀ ਗੋਲੀਬਾਰੀ ਕੀਤੀ ਗਈ। ਉੱਥੇ ਵੀ ਗੋਲੀਆਂ ਇਮਾਰਤ ਨੂੰ ਨਿਸ਼ਾਨਾ ਬਣਾ ਕੇ ਚਲਾਈਆਂ ਗਈਆਂ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਵਲੋ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top